For the best experience, open
https://m.punjabitribuneonline.com
on your mobile browser.
Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ‘ਮੋਦੀ ਭਜਾਓ, ਮੋਦੀ ਹਰਾਓ’ ਤਹਿਤ ਰੈਲੀਆਂ ਕਰਨ ਦਾ ਫ਼ੈਸਲਾ

05:53 AM Apr 28, 2024 IST
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ‘ਮੋਦੀ ਭਜਾਓ  ਮੋਦੀ ਹਰਾਓ’ ਤਹਿਤ ਰੈਲੀਆਂ ਕਰਨ ਦਾ ਫ਼ੈਸਲਾ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਅਪਰੈਲ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਚੋਣਾਂ ਦੇ ਮੱਦੇਨਜ਼ਰ ਪਿੰਡ ਪੱਧਰ ’ਤੇ ਲਾਮਬੰਦੀ ਕਰ ਕੇ ਮੋਦੀ ਭਜਾਓ, ਮੋਦੀ ਹਰਾਓ ਤਹਿਤ ਰੈਲੀਆਂ ਕਰਨ, ਬਾਕੀ ਸੱਤਾਧਾਰੀ ਸਿਆਸੀ ਪਾਰਟੀਆਂ ਨੂੰ ਸਵਾਲ ਕਰਨ ਅਤੇ ਮਜ਼ਦੂਰ ਵਿਰੋਧੀ ਸਿਆਸੀ ਪ੍ਰਬੰਧ ਖ਼ਿਲਾਫ਼ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ।
ਸਥਾਨਕ ਗਦਰ ਮੈਮੋਰੀਅਲ ਭਵਨ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜ਼ੋਨਲ ਕਮੇਟੀ ਦੀ ਮੀਟਿੰਗ ਜਗਤਾਰ ਸਿੰਘ ਤੋਲੇਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਲੋਕ ਸਭਾ ਦੀਆਂ ਚੋਣਾਂ ਦੇ ਦਰਮਿਆਨ ਮਨੂੰਵਾਦੀ ਵਿਚਾਰਧਾਰਾ ਦੀ ਧਾਰਨੀ ਭਾਜਪਾ ਦੀ ਸਰਕਾਰ ਵੱਲੋਂ ਪਿੱਛਲੇ ਸਮੇਂ ਦੌਰਾਨ ਲਿਆਂਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦਾ ਸਖਤ ਨੋਟਿਸ ਲੈਂਦਿਆਂ ਇਸ ਫਾਸ਼ੀਵਾਦੀ ਅਤੇ ਮਨੂੰਵਾਦੀ ਵਿਚਾਰਧਾਰਾ ਨਾਲ ਲੈਸ ਪਾਰਟੀ ਦਾ ਡਟ ਕੇ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ।
ਆਗੂਆਂ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਸਰਕਾਰ ਆਈ ਹੈ ਉਦੋਂ ਤੋਂ ਦਲਿਤਾਂ ਨਾਲ ਆਰਥਿਕ, ਸਮਾਜਿਕ, ਤੇ ਰਾਜਨੀਤਿਕ ਪੱਧਰ ’ਤੇ ਸੋਸ਼ਣ ’ਚ ਵਾਧਾ ਹੋਇਆ ਹੈ। ਕੇਂਦਰ ਵੱਲੋ ਇੱਕ ਦੇ ਬਾਅਦ ਇੱਕ ਗਿਣੇ-ਮਿਥੇ ਤਰੀਕੇ ਨਾਲ ਦਲਿਤਾਂ ਉਪਰ ਹਮਲੇ ਕੀਤੇ ਜਾ ਰਹੇ ਹਨ।

Advertisement

Advertisement
Author Image

joginder kumar

View all posts

Advertisement
Advertisement
×