ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਘਰਸ਼ ਕਮੇਟੀ ਵੱਲੋਂ ਟਰੈਕਟਰ ਮਾਰਚ ਕੱਢਣ ਦਾ ਫ਼ੈਸਲਾ

07:06 AM Aug 06, 2024 IST

ਪੱਤਰ ਪ੍ਰੇਰਕ
ਟਾਂਡਾ, 5 ਅਗਸਤ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸ੍ਰੀ ਚੁਤਾਲਾ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰਾਂ ਨੇ ਕਿਸਾਨਾਂ-ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਵਾਲੇ ਛੇ ਪੁਲੀਸ ਅਫ਼ਸਰਾਂ ਨੂੰ 15 ਅਗਸਤ ਮੌਕੇ ਪੁਰਸਕਾਰ ਦੇ ਕੇ ਸਨਮਾਨਿਤ ਕਰਨ ਦਾ ਜੋ ਫ਼ੈਸਲਾ ਲਿਆ ਹੈ, ਉਹ ਸਰਾਸਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦੇ ਰੋਸ ਵਜੋਂ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸੈਂਕੜੇ ਟਰੈਕਟਰਾਂ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਸੜਕਾਂ ’ਤੇ 15 ਅਗਸਤ ਨੂੰ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਉਸ ਦਿਨ ਕਾਲੇ ਕਾਨੂੰਨਾਂ ਦੀ ਕਾਪੀਆਂ ਵੀ ਸਾੜੀਆਂ ਜਾਣਗੀਆਂ। ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਕੁਲਦੀਪ ਸਿੰਘ ਬੇਗੋਵਾਲ ਨੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਪਿੰਡ-ਪਿੰਡ ਮੀਟਿੰਗਾਂ ਕਰ ਕੇ 10 ਸਤੰਬਰ ਨੂੰ ਆਪਣੀ ਵਾਰੀ ਮੁਤਾਬਕ ਸ਼ੰਭੂ ਬਾਰਡਰ ’ਤੇ ਜਾਣ ਦੀ ਤਿਆਰੀ ਕੀਤੀ ਜਾਵੇਗੀ।
ਇਸ ਮੌਕੇ ਦਵਿੰਦਰ ਸਿੰਘ, ਜਗਦੀਪ ਸਿੰਘ ਜੱਗੀ, ਗੁਰਸੇਵਕ ਸਿੰਘ ਟਾਹਲੀ, ਬਲਵੀਰ ਸਿੰਘ ਝਿੰਗੜ ਖੁਰਦ, ਹਰਮਨ ਸਿੰਘ ਟਾਹਲੀ, ਨਿਸ਼ਾਨ ਸਿੰਘ ਫੌਜੀ ਕਲੋਨੀ, ਗੁਰਪ੍ਰੀਤ ਸਿੰਘ ਗੋਰੂ, ਕਮਲਜੀਤ ਕੌਰ ਅਤੇ ਪਰਮਜੀਤ ਕੌਰ ਵੀ ਮੌਜੂਦ ਸਨ।

Advertisement

Advertisement
Advertisement