ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਦੀ ਪਟੀਸ਼ਨ ਵਾਪਸ ਨਾ ਲੈਣ ਦਾ ਫੈਸਲਾ

03:02 PM Dec 03, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ ,3 ਦਸੰਬਰ
ਸ਼੍ਰੋਮਣੀ ਕਮੇਟੀ ਨੇ ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਰਾਜੋਆਣਾ ਨੂੰ ਅਪੀਲ ਕੀਤੀ ਹੈ ਕਿ ਉਹ ਪੰਜ ਦਸੰਬਰ ਨੂੰ ਭੁੱਖ ਹੜਤਾਲ ਕਰਨ ਦਾ ਫੈਸਲਾ ਵਾਪਸ ਲੈਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਇਸ ਮਾਮਲੇ ਨੂੰ ਲੈ ਕੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਅਤੇ ਰਾਸ਼ਟਰਪਤੀ ਨੂੰ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ 26 ਲੱਖ ਲੋਕਾਂ ਵੱਲੋਂ ਭਰੇ ਗਏ ਪਰਫਾਰਮੇ ਸੌਂਪੇ ਜਾਣਗੇ। ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ਵਾਪਸ ਲੈਣ ਦਾ ਮਾਮਲਾ ਵਿਚਾਰਿਆ ਗਿਆ। ਉਹਨਾਂ ਕਿਹਾ ਕਿ ਰਾਜੋਆਣਾ ਵੱਲੋਂ ਇਹ ਪਟੀਸ਼ਨ ਵਾਪਸ ਲੈਣ ਲਈ ਆਖਿਆ ਗਿਆ ਹੈ। ਇਸ ਮਾਮਲੇ ਵਿੱਚ ਬੀਤੇ ਕੱਲ੍ਹ ਪੰਥਕ ਨੁਮਾਇੰਦਿਆਂ ਦੇ ਵੀ ਵਿਚਾਰ ਲਏ ਸਨ ਅਤੇ ਅੱਜ ਅੰਤਰਿਗ ਕਮੇਟੀ ਵੱਲੋਂ ਇਹਨਾਂ ਵਿਚਾਰਾਂ ਤੇ ਚਰਚਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਰਾਜੋਆਣਾ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ 20 ਦਸੰਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਕੱਠ ਕੀਤਾ ਜਾਵੇਗਾ ਅਤੇ ਮਗਰੋਂ ਰੋਸ ਮਾਰਚ ਕਰਦਿਆਂ ਰਾਸ਼ਟਰਪਤੀ ਭਵਨ ਤੱਕ ਜਾਣਗੇ, ਜਿੱਥੇ ਰਾਸ਼ਟਰਪਤੀ ਭਵਨ ਵਿੱਚ 26 ਲੱਖ ਲੋਕਾਂ ਵੱਲੋਂ ਭਰੇ ਗਏ ਪਰਫੋਰਮੇ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਰੋਸ ਮਾਰਚ ਵਿੱਚ ਸਮੂਹ ਸਿੱਖ ਜਥੇਬੰਦੀਆਂ, ਸਿਆਸੀ ਜਥੇਬੰਦੀਆਂ ਤੇ ਹੋਰ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਸੂਬਿਆਂ ਤੋਂ ਸਿੱਖ ਨੁਮਾਇੰਦੇ ਵੀ ਸ਼ਾਮਲ ਹੋਣਗੇ।

Advertisement

Advertisement