ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਰਨ ਸਿਨੇਮਾ ਵਾਲੀ ਇਮਾਰਤ ਬਾਰੇ ਫ਼ੈਸਲਾ ਅਗਲੇ ਹੁਕਮਾਂ ਤੱਕ ਟਲਿਆ

06:35 AM Sep 23, 2023 IST

ਪੱਤਰ ਪ੍ਰੇਰਕ
ਚੰਡੀਗੜ੍ਹ, 22 ਸਤੰਬਰ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਵਿਰਾਸਤੀ ਇਮਾਰਤਾਂ ਦੀ ਸੰਭਾਲ ਦੇ ਮੱਦੇਨਜ਼ਰ ਸੈਕਟਰ 22 ਵਿਚਲੇ ਸ਼ਹਿਰ ਦੇ ਸਭ ਤੋਂ ਪਹਿਲੇ ਫ਼ਿਲਮ ਥੀਏਟਰ ‘ਕਿਰਨ ਸਿਨੇਮਾ’ ਦੀ ਵਿਰਾਸਤੀ ਇਮਾਰਤ ਨੂੰ ਢਾਹੁਣ ਜਾਂ ਮਲਟੀਪਲੈਕਸ ਬਣਾ ਕੇ ਮੁੜ ਵਪਾਰਕ ਵਰਤੋਂ ਬਾਰੇ ਯੂ.ਟੀ. ਪ੍ਰਸ਼ਾਸਨ ਵੱਲੋਂ ਲਿਆ ਜਾਣ ਵਾਲਾ ਫ਼ੈਸਲਾ ਅਗਲੇ ਪ੍ਰਸ਼ਾਸਨਿਕ ਹੁਕਮਾਂ ਤੱਕ ਟਲ ਗਿਆ ਹੈ। ਇਸ ਸਬੰਧ ਵਿੱਚ ਚੰਡੀਗੜ੍ਹ ਹੈਰੀਟੇਜ਼ ਕੰਜ਼ਰਵੇਸ਼ਨ ਕਮੇਟੀ ਵਿੱਚ 14 ਸਤੰਬਰ 2023 ਦੀ 22ਵੀਂ ਮੀਟਿੰਗ ਵਿੱਚ ਸ਼ਹਿਰ ਦੀ ਵਿਰਾਸਤ ਅਤੇ ਸਾਂਭ-ਸੰਭਾਲ ਵਾਸਤੇ ਲਏ ਗਏ ਫ਼ੈਸਲਿਆਂ ਦੀ ਸਮੀਖਿਆ ਅੱਜ ਪ੍ਰਸ਼ਾਸਕ ਬਨਵਾਰੀ ਲਾਲ ਪਰੋਹਿਤ ਵੱਲੋਂ ਕੀਤੀ ਗਈ। ਪ੍ਰਸ਼ਾਸਕ ਨੇ ਸ਼ਹਿਰ ਦੀ ਵਿਰਾਸਤ ਸੰਭਾਲਣ ਦੇ ਹਿੱਤ ਵਿੱਚ ਇਮਾਰਤ ਦੀ ਮੁੜ ਵਪਾਰਕ ਵਰਤੋਂ ਨੂੰ ਲੈ ਕੇ ਚੰਡੀਗੜ੍ਹ ਹੈਰੀਟੇਜ ਕੰਜ਼ਰਵੇਸ਼ਨ ਕਮੇਟੀ ਦੀ ਮੀਟਿੰਗ ਦੀ ਉਕਤ ਕਾਰਵਾਈ ਨੂੰ ਰੋਕਣ ਦਾ ਫ਼ੈਸਲਾ ਕੀਤਾ ਹੈ। ਪ੍ਰਸ਼ਾਸਕ ਨੇ ਆਪਣੇ ਫ਼ੈਸਲੇ ਵਿੱਚ ਦੱਸਿਆ ਹੈ ਕਿ ਕਿਰਨ ਸਿਨੇਮਾ ਬਾਰੇ ਫੈਸਲਾ ਟਾਲ਼ਿਆ ਜਾ ਸਕਦਾ ਹੈ ਤੇ ਅਗਲੇ ਹੁਕਮਾਂ ਤੱਕ ਕਿਰਨ ਸਿਨੇਮਾ ਦੇ ਮੁੱਦੇ ’ਤੇ ਕਿਸੇ ਵੀ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਹਦਾਇਤ ਕੀਤੀ ਕਿ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਕਾਰਵਾਈ ਵਿੱਚ ਚੰਡੀਗੜ੍ਹ ਹੈਰੀਟੇਜ ਕੰਜ਼ਰਵੇਸ਼ਨ ਕਮੇਟੀ ਦੇ ਮੈਂਬਰਾਂ ਦੇ ਸਾਰੇ ਵਿਚਾਰਾਂ ਨੂੰ ਧਿਆਨ ਵਿੱਚ ਜ਼ਰੂਰ ਰੱਖਿਆ ਜਾਵੇ।

Advertisement

Advertisement