For the best experience, open
https://m.punjabitribuneonline.com
on your mobile browser.
Advertisement

ਸਰਕਾਰੀ ਮੰਡੀਆਂ ਖ਼ਤਮ ਕਰਨ ਦਾ ਫੈਸਲਾ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਉਪਰ ਡਾਕਾ: ਡੱਲੇਵਾਲ

07:31 AM Apr 02, 2024 IST
ਸਰਕਾਰੀ ਮੰਡੀਆਂ ਖ਼ਤਮ ਕਰਨ ਦਾ ਫੈਸਲਾ ਕਿਸਾਨਾਂ ਮਜ਼ਦੂਰਾਂ ਦੇ ਹੱਕਾਂ ਉਪਰ ਡਾਕਾ  ਡੱਲੇਵਾਲ
Advertisement

ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 1 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਖਨੌਰੀ ’ਚ ਮੀਟਿੰਗ ਕਰਕੇ ਪੰਜਾਬ ਵਿਚ ਸਰਕਾਰੀ ਮੰਡੀਆਂ ਨੂੰ ਬੰਦ ਕਰਨ ਅਤੇ ਕੇਂਦਰ ਸਰਕਾਰ ਦੇ ਕਾਰਪੋਰੇਟ ਪੱਖੀ ਕਾਨੂੰਨਾਂ ਨੂੰ ਲਾਗੂ ਕਰਨ ਦੇ ਫੈਸਲੇ ਨੂੰ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਉਪਰ ਡਾਕਾ ਕਰਾਰ ਦਿੰਦਿਆਂ ਇਸ ਦਾ ਸਖਤ ਵਿਰੋਧ ਕੀਤਾ ਹੈ। ਮੀਟਿੰਗ ਦੌਰਾਨ ਖਨੌਰੀ ਬਾਰਡਰ ’ਤੇ ਮੋਰਚੇ ਦੀ ਮਜ਼ਬੂਤੀ ਲਈ ਟਰੈਕਟਰ-ਟਰਾਲੀਆਂ ਦੀ ਗਿਣਤੀ ਵਧਾਉਣ ਲਈ ਵੀ ਵਿਚਾਰ ਕੀਤਾ ਗਿਆ। ਮੀਟਿੰਗ ਦੀ ਅਗਵਾਈ ਯੂਨੀਅਨ ਆਗੂ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ, ਜਸਵੀਰ ਸਿੰਘ ਸਿੱਧੂਪੁਰ, ਮਾਨ ਸਿੰਘ ਰਾਜਪੁਰਾ ਅਤੇ ਮੇਹਰ ਸਿੰਘ ਥੇੜੀ ਵੱਲੋਂ ਕੀਤੀ ਗਈ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਰਾਹਾਂ ਉਪਰ ਚੱਲਦੇ ਹੋਏ ਪੰਜਾਬ ਸਰਕਾਰ ਵੱਲੋਂ ਕਿਸਾਨੀ ਨੂੰ ਤਬਾਹ ਕਰਨ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਗੁੱਝੀਆਂ ਸਾਜ਼ਿਸ਼ਾਂ ਤਹਿਤ ਕੇਂਦਰ ਸਰਕਾਰ ਦੇ ਕਾਰਪੋਰੇਟ ਪੱਖੀ ਅਤੇ ਕਿਸਾਨ-ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰਨ ਵਾਸਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਾਰਪੋਰੇਟਾਂ ਦੇ ਸਾਈਲੋਜ਼ ਨੂੰ ਲੁੱਕਵੇਂ ਢੰਗ ਨਾਲ ਮੰਡੀ ਵਜੋਂ ਨੋਟੀਫਾਈਡ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ 13 ਮਹੀਨੇ 13 ਦਿਨ ਦਿੱਲੀ ਦੇ ਬਾਰਡਰਾਂ ਉਪਰ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਗਿਆ ਸੀ, ਉਨ੍ਹਾਂ ਵਿਚੋਂ ਹੀ ਇੱਕ ਕਾਨੂੰਨ ਸਰਕਾਰੀ ਮੰੰਡੀ ਦੇ ਬਰਾਬਰ ਬਾਹਰ ਇੱਕ ਪ੍ਰਾਈਵੇਟ ਮੰਡੀ ਸਥਾਪਤ ਕਰਨ ਦਾ ਕਾਨੂੰਨ ਸੀ ਜਿਸ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਲੁਕਵੇਂ ਢੰਗ ਨਾਲ ਲਾਗੂ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪਿਛਲੇ ਸਾਲ ਸਰਕਾਰ ਵਲੋਂ ਮੋਗਾ ’ਚ ਇੱਕ ਸਾਈਲੋਜ਼ ਨੂੰ ਮੰਡੀ ਵਜੋਂ ਨੋਟੀਫਾਈ ਕਰਨ ਨਾਲ ਹੀ ਲਗਭਗ 30 ਮੰਡੀਆਂ ਬੰਦ ਹੋ ਗਈਆਂ ਸਨ।

Advertisement

Advertisement
Author Image

joginder kumar

View all posts

Advertisement
Advertisement
×