For the best experience, open
https://m.punjabitribuneonline.com
on your mobile browser.
Advertisement

ਕਿਸਾਨੀ ਅੰਦੋਲਨ ਨੂੰ ਖਲਿਸਤਾਨੀ ਕਹਿਣ ਦੇ ਮਤੇ ਦੀ ਕੀਤੀ ਨਿੰਦਾ

06:05 PM Mar 28, 2024 IST
ਕਿਸਾਨੀ ਅੰਦੋਲਨ ਨੂੰ ਖਲਿਸਤਾਨੀ ਕਹਿਣ ਦੇ ਮਤੇ ਦੀ ਕੀਤੀ ਨਿੰਦਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਮਾਰਚ
ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਜਰਨੈਲ ਸਿੰਘ ਗੜ੍ਹਵੀਵਾਲਾ ਨੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਭਾਜਪਾ ਦਾ ਆਈ.ਟੀ.ਸੈੱਲ ਸਿੱਖਾਂ ਪ੍ਰਤੀ ਨਫਰਤੀ ਪ੍ਰਚਾਰ ਕਰਨ ਵਿੱਚ ਡਟਿਆ ਹੋਇਆ ਹੈ। ਸ੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਤੋੜ ਵਿਛੋੜਾ ਕਰਨ ਤੋਂ ਬਾਅਦ ਅਕਾਲੀ ਆਗੂਆਂ ਨੇ ਭਾਜਪਾ ਵਿਰੁੱਧ ਸਿਆਸੀ ਜੰਗ ਤੇਜ਼ ਕਰ ਦਿੱਤੀ ਹੈ। ਜਰਨੈਲ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਕਰੋਨਾ ਦੀ ਮਹਾਂਮਾਰੀ ਦੌਰਾਨ ਦੇਸ਼ ਨੇ ਅਤੇ ਪੂਰੀ ਦੁਨੀਆ ਨੇ ਦੇਖਿਆ ਕਿ ਕਿਵੇਂ ਸਿੱਖ ਕੌਮ ਨੇ ਸਰਬੱਤ ਦੇ ਭਲੇ ਦੇ ਸੰਕਲਪ `ਤੇ ਚੱਲਦਿਆ ਸਮੁੱਚੀ ਮਨੁੱਖਤਾ ਦਾ ਭਲਾ ਕੀਤਾ। ਜਦੋਂ ਦੇਸ਼ ਭੁੱਖਮਰੀ ਨਾਲ ਜੂਝ ਰਿਹਾ ਸੀ ਤਾਂ ਪੰਜਾਬ ਦੇ ਕਿਸਾਨਾਂ ਨੇ ਹੀ ਦੇਸ਼ ਦੇ ਲੋਕਾਂ ਦਾ ਢਿੱਡ ਭਰਿਆ ਸੀ।ਆਰਥਿਕ ਸੰਕਟਾਂ ਨਾਲ ਜੂਝ ਰਹੇ ਕਿਸਾਨ ਅੱਜ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ ਪਰ ਭਾਜਪਾ ਤੇ ਆਰ.ਐਸ.ਐਸ ਕਿਸਾਨਾਂ ਨੂੰ ਅਤਿਵਾਦੀ ਦੱਸ ਕਿ ਭੰਡ ਰਹੀ ਹੈ।

Advertisement

Advertisement
Author Image

amartribune@gmail.com

View all posts

Advertisement
Advertisement
×