ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਲਜੀਤ ਸਿੰਘ ਨੂੰ ਬਿਨਾਂ ਮੁਕਾਬਲੇ ਜੇਤੂ ਕਰਾਰ ਦੇਣ ਦਾ ਫ਼ੈਸਲਾ ਬਰਕਰਾਰ

07:51 AM Oct 15, 2024 IST
ਭਵਾਨੀਗੜ੍ਹ ਦੇ ਪਿੰਡ ਘਰਾਚੋਂ ਦੇ ਸਰਪੰਚ ਬਣੇ ਦਲਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਦੇ ਓਐੱਸਡੀ ਰਾਜਵੀਰ ਸਿੰਘ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 14 ਅਕਤੂਬਰ
ਬਲਾਕ ਦੇ ਸਭ ਤੋਂ ਵੱਡੇ ਪਿੰਡ ਘਰਾਚੋਂ ਵਿੱਚ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਜਰਨੈਲ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਕਰਕੇ ਦਲਜੀਤ ਸਿੰਘ ਨੂੰ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤੇ ਫ਼ੈਸਲੇ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਅੱਜ ਮਾਣਯੋਗ ਹਾਈ ਕੋਰਟ ਨੇ ਸੁਣਵਾਈ ਦੌਰਾਨ ਰੱਦ ਕਰ ਦਿੱਤਾ। ਇੱਥੇ ਦੱਸਣਯੋਗ ਹੈ ਕਿ ਰਿਟਰਨਿੰਗ ਅਫ਼ਸਰ ਵੱਲੋਂ 5 ਅਕਤੂਬਰ ਨੂੰ ਮੁਕਾਬਲੇ ਵਿਚ ਖੜ੍ਹੇ ਤਿੰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਕੇ ਦਲਜੀਤ ਸਿੰਘ ਨੂੰ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤਾ ਗਿਆ ਸੀ। ਇਸ ਫ਼ੈਸਲੇ ਖ਼ਿਲਾਫ਼ ਜਰਨੈਲ ਸਿੰਘ ਵੱਲੋਂ ਮਾਣਯੋਗ ਹਾਈ ਕੋਰਟ ਵਿਚ ਰਿਟ ਪਟੀਸ਼ਨ ਪਾਈ ਗਈ ਸੀ, ਜਿਸ ਦੀ ਸੁਣਵਾਈ ਕਰਦਿਆਂ 10 ਅਕਤੂਬਰ ਨੂੰ ਹਾਈ ਕੋਰਟ ਦੇ ਡਬਲ ਬੈਂਚ ਨੇ 14 ਅਕਤੂਬਰ ਤੱਕ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਦਲਜੀਤ ਸਿੰਘ ਨੂੰ ਪਿੰਡ ਘਰਾਚੋਂ ਦੇ ਬਿਨਾਂ ਮੁਕਾਬਲੇ ਜੇਤੂ ਸਰਪੰਚ ਕਰਾਰ ਦੇਣ ਦੇ ਫ਼ੈਸਲੇ ’ਤੇ ਰੋਕ ਲਗਾ ਦਿੱਤੀ ਗਈ ਸੀ। ਅੱਜ 14 ਅਕਤੂਬਰ ਨੂੰ ਸੁਣਵਾਈ ਕਰਦਿਆਂ ਮਾਣਯੋਗ ਹਾਈ ਕੋਰਟ ਵੱਲੋਂ ਜਰਨੈਲ ਸਿੰਘ ਦੀ ਰਿਟ ਪਟੀਸ਼ਨ ਨੂੰ ਰੱਦ ਕਰਦਿਆਂ ਰਿਟਰਨਿੰਗ ਅਫ਼ਸਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਗਿਆ ਹੈ। ਹਾਈ ਕੋਰਟ ਦੇ ਫੈਸਲੇ ਦੀ ਪੁਸ਼ਟੀ ਕਰਦਿਆਂ ਰਵਿੰਦਰ ਬਾਂਸਲ ਐੱਸਡੀਐੱਮ ਭਵਾਨੀਗੜ੍ਹ ਨੇ ਕਿਹਾ ਕਿ ਹੁਣ ਦਲਜੀਤ ਸਿੰਘ ਨੂੰ ਘਰਾਚੋਂ ਪਿੰਡ ਦੇ ਸਰਪੰਚ ਬਣ ਗਏ ਹਨ। ਇਸ ਫ਼ੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਵੀਰ ਸਿੰਘ ਨੇ ਵਧਾਈਆਂ ਦਿੱਤੀਆਂ।

Advertisement

Advertisement