For the best experience, open
https://m.punjabitribuneonline.com
on your mobile browser.
Advertisement

ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ਬਾਰੇ ਫ਼ੈਸਲਾ 16 ਨੂੰ

07:57 AM Aug 03, 2024 IST
ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ਬਾਰੇ ਫ਼ੈਸਲਾ 16 ਨੂੰ
Advertisement

ਨਵੀਂ ਦਿੱਲੀ, 2 ਅਗਸਤ
ਦਿੱਲੀ ਦੀ ਇੱਕ ਅਦਾਲਤ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਸਥਾਨਕ ਪੁਲ ਬੰਗਸ਼ ਗੁਰਦੁਆਰਾ ਸਾਹਿਬ ਦੇ ਸਾਹਮਣੇ ਤਿੰਨ ਵਿਅਕਤੀਆਂ ਦੀ ਹੱਤਿਆ ਨਾਲ ਜੁੜੇ ਕੇਸ ’ਚ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ਬਾਰੇ ਆਪਣਾ ਫ਼ੈਸਲਾ 16 ਅਗਸਤ ਨੂੰ ਸੁਣਾ ਸਕਦੀ ਹੈ। ਇਹ ਫੈਸਲਾ ਅੱਜ ਸੁਣਾਇਆ ਜਾਣਾ ਸੀ ਪਰ ਵਿਸ਼ੇਸ਼ ਸੀਬੀਆਈ ਜੱਜ ਜਸਟਿਸ ਰਾਕੇਸ਼ ਸਿਆਲ ਦੇ ਛੁੱਟੀ ’ਤੇ ਹੋਣ ਕਾਰਨ ਇਸ ਨੂੰ ਟਾਲ ਦਿੱਤਾ ਗਿਆ। ਜਸਟਿਸ ਸਿਆਲ ਨੇ ਸੀਬੀਆਈ ਤੇ ਬਚਾਅ ਧਿਰ ਦੀਆਂ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਕੇਂਦਰੀ ਜਾਂਚ ਏਜੰਸੀ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਆਈਪੀਸੀ ਦੀ ਧਾਰਾ 147, 109 ਅਤੇ 302 ਤਹਿਤ ਦੋਸ਼ ਆਇਦ ਕੀਤੇ ਗਏ ਹਨ। -ਪੀਟੀਆਈ

Advertisement
Advertisement
Author Image

joginder kumar

View all posts

Advertisement