ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਸ਼ਰਨ ਭਾਅ ਜੀ ਦੀ ਯਾਦ ਵਿੱਚ ਸੂਬਾਈ ਨਾਟਕ ਮੇਲਾ ਕਰਾਉਣ ਦਾ ਫ਼ੈਸਲਾ

07:58 AM Aug 23, 2024 IST

ਬਰਨਾਲਾ (ਖੇਤਰੀ ਪ੍ਰਤੀਨਿਧ):

Advertisement

ਪ੍ਰਸਿੱਧ ਲੋਕ ਨਾਟਕਕਾਰ ਮਰਹੂਮ ਗੁਰਸ਼ਰਨ ਭਾਅ ਜੀ ਦੇ ਵਿਛੋੜੇ ਵਾਲੇ ਦਿਨ 27 ਸਤੰਬਰ ਨੂੰ ਸਮਰਪਿਤ ਸ਼ਕਤੀ ਕਲਾ ਮੰਦਰ ਬਰਨਾਲਾ ਵਿੱਚ ਇਨਕਲਾਬੀ ਰੰਗ ਮੰਚ ਦਿਹਾੜਾ ਮਨਾਇਆ ਜਾਵੇਗਾ। ਪਲਸ ਮੰਚ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਦੱਸਿਆ ਕਿ 27 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਉੱਘੇ ਜਮਹੂਰੀ ਕਾਰਕੁਨ ਤੇ ਚਿੰਤਕ ਡਾ. ਨਵਸ਼ਰਨ ਅਤੇ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ‘ਲੋਕ-ਪੱਖੀ ਰੰਗ ਮੰਚ ਨੂੰ ਦਰਪੇਸ਼ ਚੁਣੌਤੀਆਂ, ਰੰਗ ਮੰਚ ਅਤੇ ਲੋਕਾਂ ਦੀ ਗਲਵੱਕੜੀ’ ਵਿਸ਼ੇ ਉਪਰ ਵਿਚਾਰ ਸਾਂਝੇ ਕਰਨਗੇ। ਲੋਕ ਸੰਗੀਤ ਮੰਡਲੀ ਭਦੌੜ, ਲੋਕ ਸੰਗੀਤ ਮੰਡਲੀ ਧੌਲਾ ਅਤੇ ਇਨਕਲਾਬੀ ਕਵੀਸ਼ਰੀ ਜੱਥਾ ਰਸੂਲਪੁਰ ਗੁਰਸ਼ਰਨ ਭਾਅ ਜੀ ਦੇ ਸੁਪਨਿਆਂ ਦੇ ਸਮਾਜ ਦਾ ਸੰਗੀਤ ਰਾਹੀਂ ਚਿਤਰਨ ਕਰਨਗੇ। ਇਸ ਮੌਕੇ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ‘ਚ ਮੰਚ ਰੰਗ ਮੰਚ ਅੰਮ੍ਰਿਤਸਰ ਆਪਣਾ ਨਵ ਰਚਿਤ ਨਾਟਕ ਪੇਸ਼ ਕਰਨਗੇ।

Advertisement
Advertisement