For the best experience, open
https://m.punjabitribuneonline.com
on your mobile browser.
Advertisement

‘ਦਿੱਲੀ ਚੱਲੋ’ ਦੀਆਂ ਤਿਆਰੀਆਂ ਲਈ ਪਿੰਡਾਂ ’ਚ ਲਾਮਬੰਦੀ ਦਾ ਫ਼ੈਸਲਾ

07:02 AM Mar 08, 2024 IST
‘ਦਿੱਲੀ ਚੱਲੋ’ ਦੀਆਂ ਤਿਆਰੀਆਂ ਲਈ ਪਿੰਡਾਂ ’ਚ ਲਾਮਬੰਦੀ ਦਾ ਫ਼ੈਸਲਾ
Advertisement

ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਟੱਲੇਵਾਲ/ਬਰਨਾਲਾ, 7 ਮਾਰਚ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਸੂਬਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਨੇੜਲੇ ਪਿੰਡ ਚੀਮਾ ’ਚ ਹੋਈ ਜਿਸ ਵਿੱਚ 8 ਮਾਰਚ ਨੂੰ ਬਰਨਾਲਾ ਦੀ ਦਾਣਾ ਮੰਡੀ ਵਿੱਚ ਮਨਾਏ ਜਾ ਰਹੇ ‘ਔਰਤ ਦਿਵਸ’ ਮੌਕੇ ਹਜ਼ਾਰਾਂ ਔਰਤਾਂ ਦੇ ਇਕੱਠ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 14 ਮਾਰਚ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਦੀਆਂ ਤਿਆਰੀਆਂ ਲਈ ਪਿੰਡ-ਪਿੰਡ ਮੀਟਿੰਗਾਂ, ਰੈਲੀਆਂ, ਝੰਡਾ ਮਾਰਚਾਂ ਅਤੇ ਨੁੱਕੜ ਨਾਟਕਾਂ ਦਾ ਤਾਂਤਾ ਬੰਨ੍ਹਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੇ ਸਰਬਸੰਮਤ ਮੱਤ ਅਨੁਸਾਰ ਜਾਨ-ਹੂਲਵੇਂ ਘੋਲ਼ਾਂ ਵਿੱਚ ਔਰਤਾਂ ਦਾ ਉੱਭਰਵੇਂ ਆਪਾ-ਵਾਰੂ ਰੋਲ ਨੂੰ ਉਚਿਆਉਣ ਅਤੇ ਬੁਲੰਦੀਆਂ ਵੱਲ ਲਿਜਾਣ ਲਈ ਹੀ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਗਹਿ-ਗੱਚ ਰੁਝੇਵਿਆਂ ਦੇ ਬਾਵਜੂਦ ਇਹ ਦਿਹਾੜਾ ਜੋਸ਼-ਓ-ਖਰੋਸ਼ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਤਕੀਂ ਇਹ ਦਿਹਾੜਾ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਦੀਆਂ ਲਾਮਬੰਦੀਆਂ ਨੂੰ ਹੁਲਾਰਾ ਦੇਣ ਵਾਲਾ ਵੀ ਸਾਬਤ ਹੋਵੇਗਾ।

Advertisement

Advertisement
Author Image

joginder kumar

View all posts

Advertisement
Advertisement
×