ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਤੋਂ ਗੱਠਾਂ ਲੈ ਕੇ ਭੁਗਤਾਨ ਨਾ ਕਰਨ ਵਿਰੁੱਧ ਧਰਨੇ ਦਾ ਫ਼ੈਸਲਾ

07:30 AM Jun 24, 2024 IST
ਮਾਨਸਾ ਵਿੱਚ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੁਲਦੀਪ ਸਿੰਘ ਚੱਕ ਭਾਈਕੇ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 23 ਜੂਨ
ਕਿਸਾਨਾਂ ਦੇ ਖੇਤਾਂ ’ਚੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਲੈ ਕੇ ਰਾਣਾ ਸ਼ੂਗਰ ਲਿਮਟਿਡ ਵੱਲੋਂ ਭੁਗਤਾਨ ਨਾ ਕਰਨ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ 24 ਜੂਨ ਨੂੰ ਮਾਨਸਾ ਸਮੇਤ ਤਰਨ ਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂ ਸ਼ਹਿਰ ਅਤੇ ਜਲੰਧਰ ਦੇ ਸਹਿਯੋਗ ਨਾਲ ਰਾਣਾ ਸ਼ੂਗਰ ਲਿਮਟਿਡ ਬੁੱਟਰ ਵਿੱਚ ਧਰਨਾ ਲਾਇਆ ਜਾਵੇਗਾ। ਜਥੇਬੰਦੀ ਦੀ ਅੱਜ ਮਾਨਸਾ ਵਿੱਚ ਸੂਬਾ ਅੰਤਰਿੰਗ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ। ਉਨ੍ਹਾਂ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮਾਨਸਾ ਨੇੜਲੇ ਪਿੰਡ ਦਲੇਲ ਸਿੰਘ ਵਾਲਾ ਦੇ ਹੈਪੀ ਸਿੰਘ ਵਗੈਰਾ ਵੱਲੋਂ ਰਾਣਾ ਸ਼ੂਗਰ ਲਿਮਟਿਡ ਦੀ ਸ਼ਰਾਬ ਫੈਕਟਰੀ/ਡਿਸਟਿਲਰੀ ਲਈ ਪਰਾਲੀ ਦੀਆਂ ਗੱਠਾਂ ਦੀ ਰਕਮ ਦਾ ਭੁਗਤਾਨ, ਜੋ ਕਿ ਤਕਰੀਬਨ 90 ਲੱਖ ਰੁਪਏ ਬਣਦਾ ਹੈ, ਜਿਸ ਦਾ ਡੰਪ ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿੱਚ ਤਕਰੀਬਨ 8 ਏਕੜ 2 ਕਨਾਲ ਵਿੱਚ ਲੱਗਾ ਹੋਇਆ ਹੈ ਅਤੇ ਜਿਸਦਾ ਭੁਗਤਾਨ ਤਕਰੀਬਨ 7 ਮਹੀਨੇ ਬੀਤ ਜਾਣ ਬਾਅਦ ਵੀ ਅੱਜ ਤੱਕ ਰਾਣਾ ਸ਼ੂਗਰ ਲਿਮਟਿਡ ਵੱਲੋਂ ਇਨ੍ਹਾਂ ਨੂੰ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰਾਣਾ ਸ਼ੂਗਰ ਲਿਮਟਿਡ ਦੇ ਹੈੱਡ ਆਫ਼ਿਸ ਸੈਕਟਰ 8-ਸੀ ਚੰਡੀਗੜ੍ਹ ਵਿੱਚ ਜ਼ਿਲ੍ਹਾ ਕਮੇਟੀ ਮਾਨਸਾ ਵੱਲੋਂ ਇਨ੍ਹਾਂ ਨੂੰ ਕਈ ਵਾਰ ਮਿਲਿਆ ਜਾ ਚੁੱਕਾ ਹੈ, ਪ੍ਰੰਤੂ ਰਕਮ ਦੇ ਭੁਗਤਾਨ ਲਈ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ।
ਇਸ ਮੌਕੇ ਪਰਮਜੀਤ ਸਿੰਘ ਗਾਗੋਵਾਲ, ਮਹਿੰਦਰ ਸਿੰਘ ਦਲੇਲ ਸਿੰਘ ਵਾਲਾ, ਗੁਰਦੀਪ ਸਿੰਘ ਮਾਨਸਾ, ਮਹਿੰਦਰ ਸਿੰਘ ਖਿਆਲਾ, ਮਲਕੀਤ ਸਿੰਘ ਗਾਗੋਵਾਲ, ਜੱਗਰ ਸਿੰਘ ਰਾਏਪੁਰ, ਮਹਿੰਦਰ ਸਿੰਘ ਗੁੜੱਦੀ, ਸੰਤ ਰਾਮ ਦੋਦੜਾ ਤੇ ਅਜੈਬ ਸਿੰਘ ਰੱਲਾ ਨੇ ਵੀ ਸੰਬੋਧਨ ਕੀਤਾ।

Advertisement

Advertisement