ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਯਾਤਰਾ ਕੱਢਣ ਦਾ ਫ਼ੈਸਲਾ

07:38 AM Aug 11, 2024 IST
ਭਾਜਪਾ ਦੀ ਮੀਟਿੰਗ ਦੌਰਾਨ ਹਾਜ਼ਰ ਪਾਰਟੀ ਵਰਕਰ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਅਗਸਤ
ਭਾਰਤੀ ਜਨਤਾ ਪਾਰਟੀ ਦੇ ਇਕ ਮੀਟਿੰਗ ਅੱਜ ਦੁੱਗਰੀ ਸਥਿਤ ਭਾਜਪਾ ਦਫ਼ਤਰ ਵਿਖੇ ਹੋਈ ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਵੱਖ-ਵੱਖ ਵਿੰਗਾਂ ਅਤੇ ਮੋਰਚਿਆਂ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਯਾਤਰਾ ਕੱਢਣ ਦਾ ਫ਼ੈਸਲਾ ਕੀਤਾ ਗਿਆ।
ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਆਨਿਲ ਸਰੀਨ ਅਤੇ ਸੂਬਾ ਸਕੱਤਰ ਰੇਨੂੰ ਥਾਪਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੀਟਿੰਗ ਦੌਰਾਨ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਮੌਕੇ ਹਰ ਘਰ ਤਿਰੰਗਾ ਮੁਹਿੰਮ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਜਿਸ ਦਾ ਉਦੇਸ਼ ਦੇਸ਼ ਦੇ ਨਾਗਰਿਕਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਹੈ।
ਇਸ ਮੌਕੇ ਸੂਬਾ ਸਕੱਤਰ ਆਨਿਲ ਸਰੀਨ ਨੇ ਕਿਹਾ ਕਿ ਇਸ ਮੁਹਿਮ ਤਹਿਤ 11 ਤੋਂ 13 ਅਗਸਤ ਤੱਕ ਹਰ ਮੰਡਲ ਅਤੇ ਵਾਰਡ ਵਿੱਚ ਤਿਰੰਗਾ ਯਾਤਰਾ ਕੱਢੀ ਜਾਵੇਗੀ। ਯੁਵਾ ਮੋਰਚਾ, ਮਹਿਲਾ ਮੋਰਚਾ, ਕਿਸਾਨ ਮੋਰਚਾ ਅਤੇ ਐਸਸੀ ਮੋਰਚਾ ਦੇ ਵਰਕਰ ਆਪੋ ਆਪਣੇ ਹਲਕਿਆਂ ਵਿੱਚ ਤਿਰੰਗਾ ਯਾਤਰਾ ਕੱਢਣਗੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਦੱਸਿਆ ਕਿ ਇਸ ਦੌਰਾਨ ਸ਼ਹੀਦਾਂ ਦੇ ਬੁੱਤਾਂ ਅਤੇ ਯਾਦਗਾਰਾਂ ਦੀ ਸਫ਼ਾਈ ਕਰਕੇ ਫੁੱਲਮਲਾਵਾਂ ਭੇਂਟ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਹਾੜੇ ਮੌਕੇ ਭਾਜਪਾ ਵੱਲੋਂ ਸ਼ਹਿਰ ਵਿੱਚ ਇੱਕ ਲੱਖ ਤਿਰੰਗੇ ਝੰਡੇ ਘਰਾਂ ’ਤੇ ਲਹਿਰਾਏ ਜਾਣਗੇ। ਇਸ ਮੌਕੇ ਪੁਛਪਿੰਦਰ ਸਿੰਘਲ, ਰਮੇਸ਼ ਸ਼ਰਮਾ, ਰਾਜੇਸ਼ ਮਿਸ਼ਰਾ, ਸਤੀਸ਼ ਮਲਹੋਤਰਾ, ਕਮਲਜੀਤ ਸਿੰਘ ਕੜਵਲ, ਵਿਪਨ ਸੂਦ ਕਾਕਾ, ਲੀਨਾ ਟਪਾਰਿਆ, ਰਾਸ਼ੀ ਅਗਰਵਾਲ ਅਤੇ ਨਿਰਮਲ ਸਿੰਘ ਐੱਸਐੱਸ ਹਾਜ਼ਰ ਸਨ।

Advertisement

Advertisement
Advertisement