ਤਖ਼ਤ ਹਜ਼ੂਰ ਸਾਹਿਬ ਦਾ ਮਾਮਲਾ ਸੰਯੁਕਤ ਰਾਸ਼ਟਰ ’ਚ ਲਿਜਾਣ ਦਾ ਫ਼ੈਸਲਾ
08:36 AM Feb 11, 2024 IST
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 10 ਫਰਵਰੀ
ਅਮਰੀਕਾ ਵਿਚਲੀਆਂ ਸਿੱਖ ਸੰਸਥਾਵਾਂ ਦੀ ਬਣੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਾਂਝੇ ਤੌਰ ’ਤੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ਵਿੱਚ ਸੋਧ ਕਰ ਕੇ ਸਿੱਖ ਜਥੇਬੰਦੀਆਂ ਦੀ ਨੁਮਾਇੰਦਗੀ ਘੱਟ ਕਰਨ ਲਈ ਮਹਾਰਾਸ਼ਟਰ ਸਰਕਾਰ ਦੀ ਨਿਖੇਧੀ ਕੀਤੀ ਹੈ। ਸਿੱਖ ਜਥੇਬੰਦੀਆਂ ਨੇ ਇਹ ਮਾਮਲਾ ਸੰਯੁਕਤ ਰਾਸ਼ਟਰ ਆਫਿਸ ਆਫ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ ਕੋਲ ਰੱਖਣ ਦਾ ਐਲਾਨ ਕੀਤਾ ਹੈ। ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧ ਹਿੰਮਤ ਸਿੰਘ, ਡਾ. ਪ੍ਰਿਤਪਾਲ ਸਿੰਘ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਮਹਾਰਾਸ਼ਟਰ ਮੰਤਰੀ ਮੰਡਲ ਦਾ ਫੈਸਲਾ ਸਿੱਖ ਗੁਰਦੁਆਰਿਆਂ ਦੇ ਮਾਮਲਿਆਂ ਵਿੱਚ ਸਰਕਾਰੀ ਦਖਲਅੰਦਾਜ਼ੀ ਵਧਾਉਣ ਦਾ ਅਗਲਾ ਕਦਮ ਹੈ। ਇਸ ਨੂੰ ਸਿੱਖ ਬਰਦਾਸ਼ਤ ਨਹੀਂ ਕਰਨਗੇ।
Advertisement
Advertisement