ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਲ ਬਦਲੂਆਂ ਨੂੰ ਸਬਕ ਸਿਖਾਇਆ ਜਾਵੇ: ਚੰਨੀ

07:56 AM May 31, 2024 IST
ਜਲੰਧਰ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ। -ਫੋਟੋ: ਸਰਬਜੀਤ ਸਿੰਘ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 30 ਮਈ
ਕਾਂਗਰਸੀ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਹ ਕਾਫ਼ਲਾ ਮਿਲਾਪ ਚੌਕ ਤੋਂ ਸ਼ੁਰੂ ਹੋਇਆ ਤੇ ਰੈਣਕ ਬਾਜ਼ਾਰ ਵਿੱਚ ਸ਼ਹਿਰ ਵਾਸੀਆਂ ਨੇ ਚੰਨੀ ਦਾ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ। ਸ੍ਰੀ ਚੰਨੀ ਨੇ ਆਪਣੇ ਵਿਰੁੱਧ ਚੋਣ ਲੜ ਰਹੇ ਤਿੰਨੋਂ ਉਮੀਦਵਾਰਾਂ ਨੂੰ ਦਲ ਬਦਲੂ ਕਹਿ ਕੇ ਸੰਬੋਧਨ ਕੀਤਾ। ਉਨ੍ਹਾਂ ਜਲੰਧਰ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਚੋਣ ਦਲ ਬਦਲੂਆਂ ਲਈ ਇੱਕ ਸਬਕ ਹੋਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਆਗੂ ਭਵਿੱਖ ਵਿੱਚ ਆਪਣੀ ਮਾਂ ਪਾਰਟੀ ਨਾਲ ਧੋਖਾ ਨਾ ਕਰ ਸਕੇ।
ਦੁਕਾਨਦਾਰਾਂ ਨੇ ਥਾਂ ਥਾਂ ਤੇ ਚਰਨਜੀਤ ਸਿੰਘ ਚੰਨੀ ਦਾ ਸਵਾਗਤ ਕੀਤਾ। ਰੋਡ ਸ਼ੋਅ ਦੌਰਾਨ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੈਰੀ, ਸਾਬਕਾ ਕੌਂਸਲਰ ਜਸਲੀਨ ਸੇਠੀ, ਅਸ਼ਵਨੀ ਜਾਂਗਰਾਲ ਇਲਾਵਾ ਵੱਡੀ ਗਿਣਤੀ ਵਿੱਚ ਜਿੱਥੇ ਕਿ ਕਾਂਗਰਸੀ ਆਗੂ ਅਤੇੇ ਵਰਕਰ ਹਾਜ਼ਰ ਸਨ।
ਸ੍ਰੀ ਚੰਨੀ ਨੇ ਕਿਹਾ ਕਿ ਨਸ਼ੇ ਸਣੇ ਚੱਲ ਰਹੇ ਗ਼ੈਰ-ਕਨੂੰਨੀ ਕੰਮ ਸਿਆਸੀ ਸ੍ਰਪਰਸਤੀ ਹੇਠ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਕੇ ਇੱਥੋਂ ਦੀ ਅਰਥ-ਵਿਵਸਥਾ ਨੂੰ ਢਾਅ ਲਗਾਉਣਾ ਚਾਹੁੰਦੀ ਹੈ।

Advertisement

Advertisement