For the best experience, open
https://m.punjabitribuneonline.com
on your mobile browser.
Advertisement

ਦਲ ਬਦਲੂਆਂ ਨੂੰ ਨਤੀਜੇ ਭੁਗਤਣੇ ਪੈਣਗੇ: ਵਡਾਲਾ

06:44 AM Apr 16, 2024 IST
ਦਲ ਬਦਲੂਆਂ ਨੂੰ ਨਤੀਜੇ ਭੁਗਤਣੇ ਪੈਣਗੇ  ਵਡਾਲਾ
ਗੁਰਪ੍ਰਤਾਪ ਸਿੰਘ ਵਡਾਲਾ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਸਰਬਜੀਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 15 ਅਪਰੈਲ
ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਧਾਂਤਕ ਅਤੇ ਪੰਥਕ ਪਾਰਟੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਹਿੱਤਾਂ ਨੂੰ ਮੂਹਰੇ ਰੱਖ ਕੇ ਪਾਰਟੀਆਂ ਬਦਲਣ ਵਾਲੇ ਕਿਸੇ ਦੇ ਨਹੀਂ ਹੋ ਸਕਦੇ। ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਪੂਰੀ ਤਾਕਤ ਨਾਲ ਲੋਕ ਸਭਾ ਚੋਣਾਂ ਵਿੱਚ ਉੱਤਰਨ ਨੂੰ ਤਿਆਰ ਹੈ ਤੇ ਦਲ ਬਦਲੂਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਹ ਅੱਜ ਆਦਮਪੁਰ ਵਿੱਚ ਸਰਕਲ ਜਥੇਦਾਰਾਂ ਅਤੇ ਅਹੁਦੇਦਾਰਾਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਵੱਲੋਂ ਮਾਣ ਸਤਿਕਾਰ ਦੇਣ ਤੋਂ ਬਾਅਦ ਪਾਰਟੀ ਨਾਲ ਛੱਡਣ ਦਾ ਵਤੀਰਾ ਸਹੀ ਕਾਰਵਾਈ ਨਹੀਂ ਹੈ। ਅਜਿਹਾ ਕਰਨ ਵਾਲੇ ਤੋਂ ਜਨਤਾ ਦਾ ਯਕੀਨ ਉੱਠ ਜਾਂਦਾ ਹੈ ਪਰ ਕਿਸੇ ਦੇ ਆਉਣ-ਜਾਣ ਨਾਲ ਪਾਰਟੀਆਂ ਨੂੰ ਵੱਡਾ ਫ਼ਰਕ ਨਹੀਂ ਪੈਂਦਾ ਹੈ।
ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦਿਆਲ ਸਿੰਘ ਨਿੱਝਰ, ਹਰਨਾਮ ਸਿੰਘ ਅਲਾਵਲਪੁਰ, ਮਲਕੀਤ ਸਿੰਘ ਦੌਲਤਪੁਰ, ਮੇਜਰ ਸਿੰਘ ਹਰੀਪੁਰ, ਸਤਪਾਲ ਸਿੰਘ ਜੌਹਲ, ਸੁਖਵਿੰਦਰ ਸਿੰਘ ਖਾਲਸਾ, ਧਰਮਪਾਲ ਲੇਸੜੀਵਾਲ, ਹਰਮੇਲ ਸਿੰਘ ਮੱਲੀ ਨੰਗਲ ਨੇ ਕਿਹਾ ਕਿ ਅਕਾਲੀ ਦਲ ਸਰਕਲ ਆਦਮਪੁਰ ਦਾ ਸਾਰਾ ਜਥੇਬੰਧਕ ਢਾਂਚਾ, ਵਰਕਰ ਅੱਜ ਵੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ। ਪਾਰਟੀ ਜਿਸ ਨੂੰ ਵੀ ਉਮੀਦਵਾਰ ਬਣਾਉਂਦੀ ਹੈ, ਉਸ ਨੂੰ ਸਮਰਥਨ ਦਿੱਤਾ ਜਾਵੇਗਾ।
ਇਸ ਮੌਕੇ ਕੁਲਵਿੰਦਰ ਸਿੰਘ ਟੋਨੀ, ਅਵਤਾਰ ਸਿੰਘ, ਰਘਵੀਰ ਸਿੰਘ, ਯੂਥ ਅਕਾਲੀ ਦਲ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਸਨੀ ਢਿੱਲੋਂ, ਲਖਵੀਰ ਸਿੰਘ ਹਜਾਰਾ, ਜਗਦੇਵ ਸਿੰਘ ਨਿੱਝਰ, ਵਿਜੇ ਕੁਮਾਰ ਤੇ ਹੋਰ ਹਾਜ਼ਰ ਸਨ।

Advertisement

Advertisement
Author Image

Advertisement
Advertisement
×