For the best experience, open
https://m.punjabitribuneonline.com
on your mobile browser.
Advertisement

ਮਾਲ ਮਹਿਕਮੇ ਖ਼ਿਲਾਫ਼ ਵਫ਼ਦ ਏਡੀਸੀ ਨੂੰ ਮਿਲਿਆ

11:12 AM Aug 31, 2024 IST
ਮਾਲ ਮਹਿਕਮੇ ਖ਼ਿਲਾਫ਼ ਵਫ਼ਦ ਏਡੀਸੀ ਨੂੰ ਮਿਲਿਆ
ਅਧਿਕਾਰੀ ਨੂੰ ਮਿਲਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ।
Advertisement

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 30 ਅਗਸਤ
ਇੱਥੇ ਮਾਲ ਮਹਿਕਮੇ ਵਿੱਚ ਫੈਲੇ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ ਤੂਲ ਫੜਨ ਲੱਗਾ ਹੈ। ਰਜਿਸਟਰੀਆਂ ਤੋਂ ਲੈ ਕੇ ਵਿਭਾਗ ਨਾਲ ਜੁੜੇ ਹੋਰ ਕੰਮਾਂ ਵਿੱਚ ਭ੍ਰਿਸ਼ਟਾਚਾਰ ‘ਬੇਲਗਾਮ’ ਹੋਣ ਦਾ ਦੋਸ਼ ਲਾਉਂਦੇ ਹੋਏ ਬੀਕੇਯੂ ਏਕਤਾ (ਡਕੌਂਦਾ) ਦਾ ਵਫ਼ਦ ਅੱਜ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੂੰ ਮਿਲਿਆ। ਵਫ਼ਦ ਨੇ ਭ੍ਰਿਸ਼ਟਾਚਾਰ ਨੂੰ ਫੌਰੀ ਰੋਕਣ ਦੀ ਮੰਗ ਕੀਤੀ। ਇਸੇ ਮੁੱਦੇ ’ਤੇ ਪਿਛਲੇ ਦਿਨੀਂ ਕਾਂਗਰਸੀ ਆਗੂਆਂ ਰਛਪਾਲ ਸਿੰਘ ਚੀਮਨਾ ਅਤੇ ਪ੍ਰੀਤਮ ਸਿੰਘ ਅਖਾੜਾ ਦੀ ਅਗਵਾਈ ਹੇਠ ਸਥਾਨਕ ਸਬ-ਡਵੀਜ਼ਨਲ ਮੈਜਿਸਟ੍ਰੇਟ ਦੇ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ ਸੀ। ਦਿਲਚਸਪ ਗੱਲ ਇਹ ਹੈ ਕਿ ਇਹ ਦੋਵੇਂ ਆਗੂ ਪਹਿਲਾਂ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੇ ਨਜ਼ਦੀਕੀ ਸਨ। ਇਸ ਧਰਨੇ ਤੋਂ ਇਲਾਵਾ ਵੱਖ-ਵੱਖ ਜਨਤਕ ਜਥੇਬੰਦੀਆਂ ਦਾ ਇਕ ਉੱਚ ਪੱਧਰੀ ਵਫ਼ਦ ਕੰਵਲਜੀਤ ਖੰਨਾ ਦੀ ਅਗਵਾਈ ਹੇਠ ਐੱਸਡੀਐੱਮ ਨੂੰ ਵੀ ਮਿਲਿਆ ਸੀ।
ਵਫ਼ਦ ਦੀ ਅਗਵਾਈ ਬੀਕੇਯੂ (ਡਕੌਂਦਾ) ਦੇ ਸੂਬਾਈ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਸਰਕਾਰ ਦੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੇ ਸਾਰੇ ਦਾਅਵੇ ਖੋਖਲੇ ਹਨ। ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਅਤੇ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਂਝ ਤਾਂ ਜਗਰਾਉਂ ਦਾ ਕੋਈ ਮਹਿਕਮਾ ਰਿਸ਼ਵਤਖੋਰੀ ਦੇ ਦੋਸ਼ਾਂ ਤੋਂ ਮੁਕਤ ਨਹੀਂ ਹੈ ਪਰ ਸਭ ਤੋਂ ਵੱਡੀ ਲੁੱਟ ਕਚਹਿਰੀਆਂ ’ਚ ਮੱਚੀ ਹੋਈ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਅਸ਼ਟਾਮ ਪੇਪਰਾਂ, ਵਸੀਅਤ ਲਿਖਾਈ, ਰਜਿਸਟਰੀਆਂ, ਇੰਤਕਾਲ, ਕੰਪਿਊਟਰ ਰਾਹੀਂ ਨਿਸ਼ਾਨਦੇਹੀ ਦੇ ਤੈਅ ਰੇਟ ਦੀ ਸੂਚੀ ਵੀ ਹਾਲੇ ਤੱਕ ਕਚਹਿਰੀ ਕੰਪਲੈਕਸ ’ਚ ਨਹੀਂ ਲਾਈ ਹੈ।

Advertisement

Advertisement
Advertisement
Author Image

sukhwinder singh

View all posts

Advertisement