ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮੱਸਿਆਵਾਂ ਦੇ ਹੱਲ ਲਈ ਵਫ਼ਦ ਵਿਧਾਇਕ ਨੂੰ ਮਿਲਿਆ

10:26 AM Sep 16, 2024 IST
ਵਿਧਾਇਕ ਦਿਨੇਸ਼ ਚੱਢਾ ਨੂੰ ਮੰਗ ਪੱਤਰ ਸੌਂਪਦੇ ਹੋਏ ਕਲੋਨੀ ਵਾਸੀ। -ਫੋਟੋ: ਜਗਮੋਹਨ ਸਿੰਘ

ਰੂਪਨਗਰ: ਸਥਾਨਕ ਦੀ ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀ ਗੋਬਿੰਦ ਵੈਲੀ ਰੂਪਨਗਰ ਦੇ ਮੈਂਬਰਾਂ ਵੱਲੋਂ ਅੱਜ ਗੋਬਿੰਦ ਵੈਲੀ ਦੀਆਂ ਸਮੱਸਿਆਵਾਂ ਸਬੰਧੀ ਵਿਧਾਇਕ ਦਿਨੇਸ਼ ਚੱਢਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਸੁਸਾਇਟੀ ਮੈਂਬਰਾਂ ਨੇ ਵਿਧਾਇਕ ਨੂੰ ਦੱਸਿਆ ਕਿ ਉਨ੍ਹਾਂ ਦੀ ਕਲੋਨੀ ਵਿੱਚ ਪੀਣ ਵਾਲੇ ਪਾਣੀ ਦੀ ਘਾਟ, ਚਾਰਦੀਵਾਰੀ ਦੀ ਹਾਲਤ ਖ਼ਰਾਬ, ਗੋਬਿੰਦ ਵੈਲੀ ਦੇ ਰਸਤੇ ਵਿੱਚ ਪੈਂਦੀ ਭਾਖੜਾ ਨਹਿਰ ਦੇ ਪੁਲ ਦੀ ਵੀ ਮੁਰੰਮਤ ਹੋਣ ਵਾਲੀ ਹੈ ਤੇ ਖੇਡ ਮੈਦਾਨ ਦੀ ਵੀ ਹਾਲਤ ਸੁਧਾਰਨ ਦੀ ਜ਼ਰੂਰਤ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਸੁਸਾਇਟੀ ਮੈਂਬਰਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਗਿੱਲ, ਮੀਤ ਪ੍ਰਧਾਨ ਦਰਸ਼ਨ ਸਿੰਘ ਰਾਣਾ, ਜਨਰਲ ਸਕੱਤਰ ਰਵਿੰਦਰ ਸਿੰਘ, ਜੁਆਇੰਟ ਸਕੱਤਰ ਪੁਸ਼ਪਿੰਦਰ ਸਿੰਘ ਗਿੱਲ, ਮੁੱਖ ਸਲਾਹਕਾਰ ਸੂਬੇਦਾਰ ਅਮਰਜੀਤ ਸਿੰਘ, ਸੁਖਮੰਦਰ ਸਿੰਘ ਬਰਾੜ, ਪ੍ਰੀਤਮ ਸਿੰਘ ਸੋਢੀ, ਦਇਆ ਸਿੰਘ, ਤਰਲੋਕ ਸਿੰਘ, ਜੀਤ ਸਿੰਘ, ਕਰਮ ਸਿੰਘ ਰਾਏ, ਸਤਪਾਲ ਖਹਿਰਾ, ਵਰਿੰਦਰ ਸਿੰਘ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement