ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਫ਼ਦ ਪੁਲੀਸ ਅਫ਼ਸਰਾਂ ਨੂੰ ਮਿਲਿਆ

11:00 AM Nov 23, 2024 IST

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਮਹਿਲ ਕਲਾਂ, 22 ਨਵੰਬਰ
ਪਿੰਡ ਕਲਾਲ ਮਾਜਰਾ ਵਸਨੀਕ ਸਿੰਦਰ ਸਿੰਘ ਬੇਲਦਾਰ ਅਤੇ ਉਸ ਦੇ ਤਿੰਨ ਪੁੱਤਰਾਂ ਨੂੰ ਬੀਤੇ ਦਿਨੀਂ ਜਾਨਲੇਵਾ ਹਮਲਾ ਕਰ ਕੇ ਜ਼ਖ਼ਮੀ ਕਰਨ ਵਾਲੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਖੱਬੇ ਪੱਖੀ ਮਜ਼ਦੂਰ ਜਥੇਬੰਦੀਆਂ, ਬਹੁਜਨ ਸਮਾਜ ਪਾਰਟੀ ਅਤੇ ਜਮਹੂਰੀ ਜਥੇਬੰਦੀਆਂ ਦਾ ਵਫ਼ਦ ਡੀਐੱਸਪੀ ਦਫਤਰ ਮਹਿਲ ਕਲਾਂ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਥਾਣਾ ਮਹਿਲ ਕਲਾਂ ਦੇ ਮੁਖੀ ਨੂੰ ਮਿਲਿਆ। ਮਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਰਾਮਾ ਤੇ ਹੋਰਨਾਂ ਨੇ ਦੱਸਿਆ ਕਿ 2 ਨਵੰਬਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਸਿੰਦਰ ਸਿੰਘ ਬੇਲਦਾਰ ਅਤੇ ਉਸ ਦੇ ਪੁੱਤਰਾਂ ’ਤੇ ਜਾਨਲੇਵਾ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ ਅਤੇ ਇਲਾਜ ਦੌਰਾਨ ਸਿੰਦਰ ਸਿੰਘ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਕਤਲ ਦੀ ਧਾਰਾ ਤਹਿਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਹਮਲਾ ਕਰਨ ਵਿੱਚ ਸ਼ਾਮਲ ਕੁਝ ਵਿਅਕਤੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਉਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਪੁਲੀਸ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਰਹਿੰਦੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement