ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਦੀ ਰੋਕਥਾਮ ਲਈ ਵਫ਼ਦ ਐੱਸਐੱਸਪੀ ਨੂੰ ਮਿਲਿਆ

07:40 AM Aug 23, 2024 IST
ਐੱਸਐੱਸਪੀ ਅਸ਼ਵਨੀ ਗੋਟਿਆਲ ਨੂੰ ਮੰਗ ਪੱਤਰ ਸੌਂਪਦੇ ਹੋਏ ਪਿੰਡਾਂ ਦੇ ਆਗੂ।- ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 22 ਅਗਸਤ
ਬੇਟ ਖੇਤਰ ਦੇ ਪਿੰਡਾਂ ਦੇ ਮੋਹਤਬਰਾਂ ਦਾ ਵਫ਼ਦ ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ. ਅਸ਼ਵਨੀ ਗੋਟਿਆਲ ਨੂੰ ਮਿਲਿਆ ਜਿਸ ਦੌਰਾਨ ਉਨ੍ਹਾਂ ਨਸ਼ੇ ਦੀ ਰੋਕਥਾਮ ਲਈ ਪੁਲੀਸ ਨੂੰ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ। ਪਿੰਡਾਂ ਦੇ ਲੋਕਾਂ ਨੇ ਐੱਸ.ਐੱਸ.ਪੀ. ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਵੱਲੋਂ ਪਿੰਡ ਖੇੜਾ ਦੇ ਨੌਜਵਾਨ ਕੁਲਵਿੰਦਰ ਸਿੰਘ ਨੂੰ ਆਪਣੀ ਗੱਡੀ ਹੇਠਾਂ ਦਰੜ ਕੇ ਮਾਰ ਦਿੱਤਾ ਸੀ। ਬੇਸ਼ੱਕ, ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਇਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰ ਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਲੋਕਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਵੀ ਜੋ ਮੁਲਜ਼ਮ ਫ਼ਰਾਰ ਹਨ ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪੁਲੀਸ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ। ਇਸ ਮੌਕੇ ਐੱਸ.ਐੱਸ.ਪੀ. ਖੰਨਾ ਅਸ਼ਵਨੀ ਗੋਟਿਆਲ ਨੇ ਮੰਗ ਪੱਤਰ ਦੇਣ ਆਏ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ੇ ਨੂੰ ਖ਼ਤਮ ਕਰਨ ਲਈ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਪੁਲੀਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਾ ਜਾਵੇ। ਇਸ ਮੌਕੇ ਮੰਗ ਪੱਤਰ ਦੇਣ ਵਾਲਿਆਂ ਵਿੱਚ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਬਲਾਕ ਸਮਿਤੀ ਮੈਂਬਰ ਹਰਜੋਤ ਸਿੰਘ ਮਾਂਗਟ, ਸ਼ਿਵ ਕੁਮਾਰ ਸ਼ਿਵਲੀ, ਨਿੱਕਾ ਸਿੰਘ ਖੇੜਾ, ਸਾਬਕਾ ਸਰਪੰਚ ਹਰੀ ਸਿੰਘ, ਜਰਨੈਲ ਸਿੰਘ, ਹਰਿੰਦਰ ਸਿੰਘ ਯੂ.ਕੇ., ਹਰਵਿੰਦਰ ਸਿੰਘ ਸ਼ੇਰੀਆਂ, ਸੁਖਦੀਪ ਸਿੰਘ ਬਾਜਵਾ ਅਤੇ ਮਿੰਕੂ ਹੰਸ ਵੀ ਮੌਜੂਦ ਸਨ।

Advertisement

Advertisement