ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਸਬੰਧੀ ਵਫ਼ਦ ਐੱਸਐੱਸਪੀ ਨੂੰ ਮਿਲਿਆ

09:53 AM Aug 28, 2024 IST

ਪੱਤਰ ਪ੍ਰੇਰਕ
ਮਾਨਸਾ, 27 ਅਗਸਤ
ਸੀਪੀਆਈ ਜ਼ਿਲ੍ਹਾ ਮਾਨਸਾ ਦਾ ਇੱਕ ਵਫਦ ਜ਼ਿਲ੍ਹੇ ਵਿੱਚ ਦਿਨੋ-ਦਿਨ ਵੱਧ ਰਹੀਆ ਲੁੱਟਾਂ-ਖੋਹਾਂ ਤੇ ਚੋਰੀਆ ਦੀਆ ਵਾਰਦਾਤਾਂ ਨੂੰ ਰੋਕਣ ਲਈ ਸਾਰਥਿਕ ਕਦਮ ਚੁੱਕੇ ਜਾਣ ਦੀ ਮੰਗ ਲਈ ਐੱਸਐੱਸਪੀ ਮਾਨਸਾ ਨੂੰ ਮਿਲਿਆ ਤੇ ਇੱਕ ਮੰਗ ਪੱਤਰ ਸੌਂਪਿਆ। ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਚੌਹਾਨ ਤੇ ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ,ਕਸਬਿਆ ਵਿੱਚ ਦਿਨੋਂ-ਦਿਨ ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾ ਅਮਰਵੇਲ ਵਾਂਗ ਵੱਧ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਲੁੱਟਾਂ-ਖੋਹਾਂ ਤੇ ਚੋਰੀਆਂ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਤੇ ਡਰ ਦੇ ਮਾਹੌਲ ਵਿੱਚ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਸਾਰਥਿਕ ਕਦਮ ਚੁੱਕਣ ’ਚ ਅਸਮਰਥ ਰਿਹਾ ਤਾਂ ਸੰਘਰਸ਼ ਦਾ ਰਸਤਾ ਅਖਤਿਆਰ ਕਰਾਂਗੇ।

Advertisement

Advertisement