ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਫ਼ਦ ਵੱਲੋਂ ਸੰਸਦ ਮੈਂਬਰ ਖਾਲਸਾ ਨਾਲ ਮੁਲਾਕਾਤ

08:07 AM Jul 16, 2024 IST
ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨਾਲ ਚਰਚਾ ਕਰਦੇ ਹੋਏ ਵਫ਼ਦ ਮੈਂਬਰ। -ਫੋਟੋ: ਮਰਾਹੜ

ਪੱਤਰ ਪ੍ਰੇਰਕ
ਭਗਤਾ ਭਾਈ, 15 ਜੁਲਾਈ
ਕਸਬਾ ਭਗਤਾ ਭਾਈ ਦੀਆਂ ਸੰਗਤਾਂ ਦਾ ਇੱਕ ਵਫ਼ਦ ਵੱਖ-ਵੱਖ ਮਸਲਿਆਂ ਸਬੰਧੀ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੂੰ ਮਿਲਿਆ। ਵਫ਼ਦ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਚੱਲ ਰਹੇ ਕੇਸਾਂ ਬਾਰੇ ਭਾਈ ਖਾਲਸਾ ਨਾਲ ਗੱਲਬਾਤ ਕਰਦਿਆਂ ਇਸ ਮਾਮਲੇ ਵਿੱਚ ਉਚੇਚਾ ਧਿਆਨ ਦੇ ਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਵਫ਼ਦ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਭਗਤਾ ਭਾਈ-ਗੁੰਮਟੀ ਕਲਾਂ ਸੜਕ ਦੇ ਚੱਲ ਰਹੇ ਕੰਮ ਨੂੰ ਜਲਦ ਪੂਰਾ ਕਰਵਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਐੱਮ.ਪੀ. ਫੰਡ ਵਿੱਚੋਂ ਪਿੰਡਾਂ ਨੂੰ ਗ੍ਰਾਂਟਾਂ ਦੇਣ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਭਾਈ ਖਾਲਸਾ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾ ਫ਼ਰੀਦਕੋਟ ਹਲਕੇ ਦੇ ਲੋਕਾਂ ਨਾਲ ਖੜ੍ਹਾ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ। ਇਸ ਵਫ਼ਦ ਵਿੱਚ ਗਿਆਨੀ ਹਰਵਿੰਦਰ ਸਿੰਘ, ਗੁਰਚਰਨ ਸਿੰਘ ਪ੍ਰਧਾਨ, ਬਲਜਿੰਦਰ ਸਿੰਘ, ਜਸਪ੍ਰੀਤ ਸਿੰਘ ਬੂਟਾ, ਡਾ. ਨਿਰਭੈ ਸਿੰਘ, ਗਗਨ ਭਗਤਾ, ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ, ਕੇਵਲ ਸਿੰਘ, ਜਸਵਿੰਦਰ ਸਿੰਘ, ਸਰਦੂਲ ਸਿੰਘ ਬਿਦਰ, ਸੇਵਕ ਸਿੰਘ ਤੇ ਹਰਜਿੰਦਰ ਸਿੰਘ ਸਿਰੀਏਵਾਲਾ ਹਾਜ਼ਰ ਸਨ।

Advertisement

Advertisement
Advertisement