ਬਲਾਈਂਡ ਪਰਸਨ ਐਸੋਸੀਏਸ਼ਨ ਦਾ ਵਫ਼ਦ ਰਾਜਪਾਲ ਨੂੰ ਮਿਲਿਆ
06:59 AM Aug 02, 2023 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਬਲਾਈਂਡ ਪਰਸਨ ਐਸੋਸੀਏਸ਼ਨ ਚੰਡੀਗੜ੍ਹ ਦੇ ਵਫ਼ਦ ਨੇ ਕੌਮੀ ਪ੍ਰਧਾਨ ਅਨਿਲ ਕੁਮਾਰ ਵਰਮਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਸੋਸੀਏਸ਼ਨ ਮੈਂਬਰਾਂ ਨੇ ਅੱਖਾਂ ਗਵਾ ਚੁੱਕੇ ਵਿਅਕਤੀਆਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਜਾਣੂ ਕਰਵਾਇਆ। ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਨਿਲ ਕੁਮਾਰ ਵਰਮਾ ਨੇ ਕਿਹਾ ਕਿ ਚੰਡੀਗੜ੍ਹ ’ਚ ਸਾਲ 1998 ਤੋਂ 2023 ਤੱਕ ਵੱਖ-ਵੱਖ ਵਿਭਾਗਾਂ ’ਚ ਕਈ ਪੋਸਟਾਂ ਬਲਾਈਂਡ ਵਿਅਕਤੀਆਂ ਲਈ ਖਾਲ੍ਹੀ ਪਈਆਂ ਹਨ, ਇਨ੍ਹਾਂ ਨੂੰ ਭਰਿਆ ਜਾਵੇ। ਐਸੋਸੀਏਸ਼ਨ ਮੈਂਬਰਾਂ ਨੇ ਕਿਹਾ ਕਿ ਚੰਡੀਗੜ੍ਹ ’ਚ ਅਜਿਹੇ ਵਿਅਕਤੀਆਂ ਨੂੰ ਦੋ ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ।
Advertisement
Advertisement