ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੈੱਕ ਗਣਰਾਜ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

08:35 AM Jul 12, 2024 IST
ਚੰਡੀਗੜ੍ਹ ’ਚ ਚੈੱਕ ਗਣਰਾਜ ਦੇ ਵਫ਼ਦ ਦਾ ਸਨਮਾਨ ਕਰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਪੰਜਾਬ ਰਾਜ ਭਵਨ ਵਿੱਚ ਚੈੱਕ ਗਣਰਾਜ ਦੇ ਰਾਜਦੂਤ ਡਾ. ਐਲਿਸਕਾ ਜ਼ਿਗੋਵਾ ਦੀ ਅਗਵਾਈ ਹੇਠ ਵਫ਼ਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਪੰਜਾਬ ਤੇ ਚੈੱਕ ਗਣਰਾਜ ਦਰਮਿਆਨ ਸਮਾਜਿਕ, ਰਾਜਨੀਤਕ, ਆਰਥਿਕ, ਸੱਭਿਆਚਾਰਕ ਅਤੇ ਵਿਗਿਆਨਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕੀਤੀ। ਸ੍ਰੀ ਪੁਰੋਹਿਤ ਨੇ ਕਿਹਾ ਕਿ ਪੰਜਾਬ ਦੇ ਲੋਕ ਬਹਾਦਰ ਹੀ ਨਹੀਂ ਸਗੋਂ ਬਹੁਤ ਮਿਹਨਤੀ ਵੀ ਹਨ। ਰਾਜਦੂਤ ਡਾ. ਐਲਿਸਕਾ ਜ਼ਿਗੋਵਾ ਨੇ ਕਿਹਾ ਕਿ ਉਹ ਪ੍ਰਾਗ ਅਤੇ ਚੰਡੀਗੜ੍ਹ ਦਰਮਿਆਨ ‘ਸਿਸਟਰ-ਸਿਟੀ’ ਦੇ ਸਬੰਧਾਂ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।

Advertisement

Advertisement
Advertisement