For the best experience, open
https://m.punjabitribuneonline.com
on your mobile browser.
Advertisement

ਨਸ਼ਾ ਛੁਡਾਊ ਮੁਲਾਜ਼ਮ ਜਥੇਬੰਦੀ ਦਾ ਵਫ਼ਦ ਡੀਸੀ ਨੂੰ ਮਿਲਿਆ

06:24 AM Jul 03, 2024 IST
ਨਸ਼ਾ ਛੁਡਾਊ ਮੁਲਾਜ਼ਮ ਜਥੇਬੰਦੀ ਦਾ ਵਫ਼ਦ ਡੀਸੀ ਨੂੰ ਮਿਲਿਆ
ਡੀਸੀ ਕੋਮਲ ਮਿੱਤਲ ਨੂੰ ਮੰਗ ਪੱਤਰ ਦਿੰਦਾ ਹੋਇਆ ਵਫ਼ਦ। -ਫੋਟੋ: ਹਰਪ੍ਰੀਤ ਕੌਰ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 2 ਜੁਲਾਈ
ਨਸ਼ਾ ਛੁਡਾਊ ਤੇ ਰਿਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਮੰਗਾਂ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮਿਲਿਆ ਤੇ ਮੰਗ ਪੱਤਰ ਦਿੱਤਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ, ਸੂਬਾ ਜਨਰਲ ਸਕੱਤਰ ਪ੍ਰਸ਼ਾਂਤ ਆਦੀਆ ਤੇ ਚੰਦਨ ਸੋਨੀ ਨੇ ਕਿਹਾ ਕਿ ਪੰਜਾਬ ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ’ਚ ਪਿਛਲੇ 10 ਸਾਲਾਂ ਤੋਂ ਮੁਲਾਜ਼ਮ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪਾਰਦਰਸ਼ੀ ਤਰੀਕੇ ਨਾਲ ਜਨਤਕ ਨਿਯੁਕਤੀਆਂ ਦੁਆਰਾ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਠੇਕੇ ’ਤੇ ਹੋਈ ਸੀ। ਪਿਛਲੀਆਂ ਸਰਕਾਰਾਂ ਨੇ ਸਿਵਾਏ ਲਾਅਰਿਆਂ ਤੋਂ ਉਨ੍ਹਾਂ ਨੂੰ ਕੁੱਝ ਨਹੀਂ ਦਿੱਤਾ, ਪਰ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਮਾਨ ਸਰਕਾਰ ਤੋਂ ਆਸ ਦੀ ਕਿਰਨ ਜਾਗੀ ਸੀ ਜੋ ਹੁਣ ਇਹ ਵੀ ਬੁੱਝਦੀ ਨਜ਼ਰ ਆ ਰਹੀ ਹੈ। ਉਨ੍ਹਾਂ ਮੰਗ ਕੀਤੀ ਕੀ ਨਵੀਂ ਭਰਤੀ ਦੀ ਥਾਂ ਪਹਿਲਾਂ ਪੁਰਾਣੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਦੇ ਸਮੂਹ ਮੁਲਾਜ਼ਮਾਂ ਵਲੋਂ 5 ਜੁਲਾਈ ਨੂੰ ਪੰਜਾਬ ਭਰ ਦੇ ਸਾਰੇ ਨਸ਼ਾ ਛੁਡਾਊ ਕੇਂਦਰਾਂ ’ਚ ਹੜਤਾਲ ਕੀਤੀ ਜਾਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×