ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਯੂਨੀਅਨ (ਰਾਜੇਵਾਲ) ਦੇ ਵਫ਼ਦ ਕੈਬਨਿਟ ਮੰਤਰੀਆਂ ਨੂੰ ਮਿਲੇ

08:06 AM Oct 06, 2024 IST
ਵਿਧਾਇਕ ਗਿਆਸਪੁਰਾ ਨਾਲ ਮੀਟਿੰਗ ਮੌਕੇ ਹਾਜ਼ਰ ਬੀਕੇਯੂ ਰਾਜੇਵਾਲ ਦੇ ਕਾਰਕੁਨ। -ਫੋਟੋ : ਦੇਵਿੰਦਰ ਜੱਗੀ

ਜੋਗਿੰਦਰ ਸਿੰਘ ਓਬਰਾਏ
ਖੰਨਾ, 5 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਇੱਕ ਵਫ਼ਦ ਅੱਜ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੂੰ ਮਿਲਣ ਲਈ ਪੁੱਜਿਆ। ਕੈਬਨਿਟ ਮੰਤਰੀ ਦੀ ਅਣਹੋਂਦ ਵਿੱਚ ਉਨ੍ਹਾਂ ਦੇ ਦਫ਼ਤਰ ਇੰਚਾਰਜ ਨੇ ਵਫ਼ਦ ਨਾਲ ਗੱਲਬਾਤ ਕੀਤੀ। ਵਫ਼ਦ ’ਚ ਸ਼ਾਮਲ ਕਿਸਾਨ ਆਗੂਆਂ ਨੇ ਝੋਨੇ ਦੀ ਖਰੀਦ ਅਤੇ ਆਲੂਆਂ ਦੀ ਬਿਜਾਈ ਲਈ ਡੀਏਪੀ ਖਾਦ ਦੇ ਪ੍ਰਬੰਧ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ। ਆਗੂਆਂ ਨੇ ਚਿਤਾਵਨੀ ਵੀ ਦਿੱਤੀ ਕਿ ਜੇਕਰ ਖਾਦ ਦੀ ਪੂਰਤੀ ਛੇਤੀ ਨਾ ਕੀਤੀ ਗਈ ਤਾਂ ਸਰਕਾਰ ਨੂੰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪਏਗਾ।

Advertisement

ਕੈਬਨਿਟ ਮੰਤਰੀ ਸੌਂਦ ਨੂੰ ਮਿਲਣ ਲਈ ਪੁੱਜੇ ਹੋਏ ਕਿਸਾਨ। -ਫੋਟੋ: ਓਬਰਾਏ

ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਪ੍ਰਗਟ ਸਿੰਘ ਕੋਟ ਪਨੈਚ ਅਤੇ ਬਲਵੰਤ ਸਿੰਘ ਰਾਜੇਵਾਲ ਨੇ ਦੋਸ਼ ਲਾਇਆ ਕਿ ਖੇਤੀ ਪ੍ਰਧਾਨ ਸੂਬਾ ਪੂਰੀ ਤਰ੍ਹਾਂ ਸੰਕਟ ਵਿੱਚ ਹੈ, ਪਰ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਥਾਂ ਪੰਚਾਇਤੀ ਚੋਣਾਂ ਵਿੱਚ ਉਲਝਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਤੀ ਸਰਕਾਰ ਬਿਲਕੁਲ ਵੀ ਸੁਹਿਰਦ ਨਹੀਂ ਲੱਗ ਰਹੀ। ਦਫ਼ਤਰ ਇੰਚਾਰਜ ਨੇ ਭਰੋਸਾ ਦਵਾਇਆ ਕਿ ਉਹ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਸਾਰੀ ਗੱਲ ਲਿਆ ਕੇ ਤੁਰੰਤ ਹੱਲ ਕਰਵਾਉਣ ਦਾ ਯਤਨ ਕਰਨਗੇ।
ਸਮਰਾਲਾ (ਡੀਪੀਐੱਸ ਬਤਰਾ): ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੀਤੇ ਨਾਸਕ ਪ੍ਰਬੰਧਾਂ ਅਤੇ ਝੋਨਾ ਨਾ ਵਿਕਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਸੁਖਵਿੰਦਰ ਸਿੰਘ ਭੱਟੀਆਂ ਸੂਬਾ ਮੀਤ ਪ੍ਰਧਾਨ ਅਤੇ ਤੇਜਿੰਦਰ ਸਿੰਘ ਤੇਜੀ ਰਾਜੇਵਾਲ ਦੀ ਅਗਵਾਈ ਹੇਠ ਹਰਦੀਪ ਸਿੰਘ ਮੁੰਡੀਆਂ ਕੈਬਨਿਟ ਮੰਤਰੀ ਪੰਜਾਬ ਅਤੇ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਚਿਤਾਵਨੀ ਦੇ ਕੇ ਇਸ ਸਮੱਸਿਆ ਦਾ ਛੇਤੀ ਹੱਲ ਕੱਢਣ ਲਈ ਆਖਿਆ ਗਿਆ। ਇਸ ਮਗਰੌਂ ਮੀਡੀਆ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਸ਼ੈਲਰ ਮਾਲਕ, ਆੜ੍ਹਤੀਏ ਅਤੇ ਮਜ਼ਦੂਰਾਂ ਦੀਆਂ ਮੰਗਾਂ ਜੋ ਪਹਿਲ ਦੇ ਆਧਾਰ ’ਤੇ ਹੱਲ ਹੋਣੀਆਂ ਚਾਹੀਦੀਆਂ ਹਨ।
ਪਾਇਲ (ਦੇਵਿੰਦਰ ਸਿੰਘ ਜੱਗੀ): ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਅਤੇ ਦੋਰਾਹਾ ਬਲਾਕ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਦਾ ਵਫਦ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਮਿਲਿਆ। ਕਿਸਾਨ ਆਗੂਆਂ ਨੇ ਹਲਕਾ ਵਿਧਾਇਕ ਨਾਲ ਵਿਸਥਾਰ ’ਚ ਗੱਲਬਾਤ ਕਰਦਿਆਂ ਝੋਨੇ ਦੀ ਖਰੀਦ ਤੇ ਆਲੂਆਂ ਦੀ ਬੀਜਾਈ ਲਈ ਡੀਏਪੀ ਖਾਦ ਦੀ ਥੁੜ ਦਾ ਮਾਮਲਾ ਸਾਹਮਣੇ ਲਿਆ ਕੇ ਤੁਰੰਤ ਢੁੱਕਵਾਂ ਹੱਲ ਕਰਨ ਲਈ ਜ਼ੋਰ ਪਾਇਆ। ਇਸ ਮੌਕੇ ਹਲਕਾ ਵਿਧਾਇਕ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਖੁਦ ਪੂਰੇ ਹਲਕੇ ’ਚ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਤੇ ਆਉਂਦੇ ਦਿਨਾਂ ’ਚ ਝੋਨੇ ਦੀ ਖਰੀਦ ਵੀ ਸਰਲ ਤਰੀਕੇ ਨਾਲ ਹੋਣ ਲੱਗ ਜਾਵੇਗੀ ਤੇ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਸੈਂਕੜੇ ਕਰੋੜ ਰੁਪਏ ਦੇ ਝੋਨੇ ਦੀ ਫ਼ਸਲ ਦੇ ਕਾਰੋਬਾਰ ਨਾਲ ਸਮੁੱਚੇ ਬਾਜ਼ਾਰ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਤੁਰੰਤ ਸੁਚੱਜੇ ਪ੍ਰਬੰਧਾਂ ਦੀ ਲੋੜ ’ਤੇ ਜ਼ੋਰ ਦਿੱਤਾ।

ਸਰਕਰਾ ’ਤੇ ਝੋਨੇ ਦੀ ਖਰੀਦ ਤੋਂ ਭੱਜਣ ਦਾ ਦੋਸ਼

ਸਮਰਾਲਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮੀਟਿੰਗ ਦੌਰਾਨ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਬੇਸ਼ਕ ਖ਼ੁਦ ਨੂੰ ਕਿਸਾਨਾਂ ਦੀ ਹਿਮਾੲਤੀ ਦੱਸਦੀ ਹੈ ਪਰ ਝੋਨਾ ਲੈ ਕੇ ਮੰਡੀਆਂ ’ਚ ਬੈਠੇ ਕਿਸਾਨਾਂ ਨੂੰ ਸਰਕਾਰ ਦਾ ਅਸਲ ਚਹਿਰਾ ਦਿਖਾਈ ਦੇਣ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਲੀਹਾਂ ’ਤੇ ਹੀ ਤੁਰੀ ਹੋਈ ਹੈ। ਖਰੀਦ ਸ਼ੁਰੂ ਕਰਨ ਦੇ ਸਰਕਾਰੀ ਦਾਅਵਿਆਂ ਦੇ ਉਲਟ ਹਾਲੇ ਤੱਕ ਝੋਨੇ ਦਾ ਇੱਕ ਵੀ ਦਾਣਾ ਸਰਕਾਰ ਨੇ ਨਹੀਂ ਖਰੀਦਿਆ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਛੇਤੀ ਹੀ ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਡੀਏਪੀ ਦੀ ਪੂਰਤੀ ਕਰਨ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement