ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਸਟਰ ਕਾਡਰ ਯੂਨੀਅਨ ਦਾ ਵਫ਼ਦ ਡਾਇਰੈਕਟਰ ਨੂੰ ਮਿਲਿਆ

08:46 AM Jul 18, 2024 IST
ਮਾਸਟਰ ਕਾਡਰ ਯੂਨੀਅਨ ਦੇ ਆਗੂ ਡਾਇਰੈਕਟਰ ਪਰਮਜੀਤ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ।

ਮਿਹਰ ਸਿੰਘ
ਕੁਰਾਲੀ, 17 ਜੁਲਾਈ
ਮਾਸਟਰ ਕਾਡਰ ਤੋਂ ਲੈਕਚਰਾਰਾਂ ਦੀਆਂ ਪਦਉੱਨਤੀਆਂ ਵਿੱਚ ਊਣਤਾਈਆਂ ਦੂਰ ਕਰਨ, ਪਦਉੱਨਤੀਆਂ ਜਲਦੀ ਕਰਨ ਅਤੇ ਅਧਿਆਪਕਾਂ ਦੀਆਂ ਹੋਰ ਮੰਗਾਂ ਸਬੰਧੀ ਮਾਸਟਰ ਕਾਡਰ ਯੂਨੀਅਨ ਦੇ ਸੂਬਾਈ ਆਗੂਆਂ ਦੇ ਵਫ਼ਦ ਨੇ ਡਾਇਰੈਕਟਰ ਸਕੂਲ ਸਿੱਖਿਆ ਪਰਮਜੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਆਗੂਆਂ ਨੇ ਲਿਖ਼ਤੀ ਮੰਗ ਪੱਤਰ ਸਿੱਖਿਆ ਅਧਿਕਾਰੀ ਨੂੰ ਸੌਂਪਦਿਆਂ ਮਾਸਟਰ ਕਾਡਰ ਤੋਂ ਲੈਕਚਰਾਰਾਂ ਅਤੇ ਮੁੱਖ ਅਧਿਆਪਕਾਂ ਦੀਆਂ ਪਦਉੱਨਤੀਆਂ ਜਲਦੀ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ, ਸੂਬਾ ਵਿੱਤ ਸਕੱਤਰ ਰਮਨ ਕੁਮਾਰ, ਸੁਖਦੇਵ ਕਾਜਲ ਅਤੇ ਹੋਰਨਾਂ ਦੀ ਅਗਵਾਈ ਵਾਲੇ ਵਫ਼ਦ ਨੇ ਡਾਇਰੈਕਟਰ ਸਿੱਖਿਆ ਵਿਭਾਗ ਪਰਮਜੀਤ ਸਿੰਘ ਤੋਂ ਲੈਕਚਰਾਰ ਦੀਆਂ ਪ੍ਰਮੋਸ਼ਨਾ ਵਿੱਚ ਊਣਤਾਈਆਂ ਦੂਰ ਕਰਕੇ ਛੇਤੀ ਹਰ ਵਿਸ਼ੇ ਦੀਆਂ ਪਦਉੱਨਤੀਆਂ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਹਰ ਵਿਸ਼ੇ ਵਿੱਚ ਅਖੀਰਲੇ ਪਰਮੋਟ ਹੋਏ ਲੈਕਚਰਾਰ ਦੀ ਹਰ ਵਰਗ ਅਨੁਸਾਰ ਸੀਨੀਅਰਤਾ ਸੂਚੀ ਜਾਰੀ ਕੀਤੀ ਜਾਵੇ। ਇਸ ਤੋਂ ਇਲਾਵਾ 3704 ਅਧਿਆਪਕਾਂ ਨੂੰ ਪੂਰਾ ਸਕੇਲ ਦਿੱਤੇ ਜਾਣ, 2.59 ਗੁਣਾਕ ਅਨੁਸਾਰ ਬਣਦਾ ਲਾਭ ਦੇਣ ਅਤੇ ਓਐੱਲਡੀ ਆਦਿ ਮਸਲਿਆਂ ਦੇ ਹੱਲ ਕੱਢਣ ਦੀ ਮੰਗ ਕੀਤੀ।
ਡਾਇਰੈਕਟਰ ਪਰਮਜੀਤ ਸਿੰਘ ਨੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਮਾਸਟਰ ਕਾਡਰ ਦੀਆਂ ਛੇਤੀ ਹੀ ਪਦਉੱਨਤੀਆਂ ਕੀਤੀਆਂ ਜਾਣਗੀਆਂ ਇਸ ਸਬੰਧੀ ਕਾਰਵਾਈ ਤੇਜ਼ੀ ਨਾਲ ਚੱਲ ਰਹੀ ਹੈ। ਉਨ੍ਹਾਂ ਹੋਰ ਮੰਗਾਂ ’ਤੇ ਵੀ ਗੌਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਕੁਲਜੀਤ ਸਿੰਘ ਮਾਨ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਬਰਾੜ ,ਹਰਪਾਲ ਸਿੰਘ ਜਨਰਲ ਸਕੱਤਰ, ਗੁਰਮੀਤ ਸਿੰਘ ਗਿੱਲ ,ਮਨਜੀਤ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ ਹਾਜ਼ਰ ਸਨ।

Advertisement

Advertisement
Advertisement