ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਸਲਿਮ ਪਰਸਨਲ ਲਾਅ ਬੋਰਡ ਦਾ ਵਫ਼ਦ ਅਕਾਲ ਤਖ਼ਤ ਸਾਹਬਿ ਪੁੱਜਿਆ

04:08 PM Jul 13, 2023 IST

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 13 ਜੁਲਾਈ
ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਨਵੀਂ ਦਿੱਲੀ ਤੋਂ ਆਏ ਵਫ਼ਦ ਨੇ ਅੰਮ੍ਰਿਤਸਰ ਵਿਖੇ ਅਕਾਲ ਤਖ਼ਤ ਸਾਹਬਿ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਬੋਰਡ ਦੇ ਤਰਜਮਾਨ ਕਾਸਿਮ ਰਸੂਲ ਇਲਯਾਸ ਅਤੇ ਕਾਰਜਕਾਰਨੀ ਮੈਂਬਰ ਇੰਜਨੀਅਰ ਮੁਹੰਮਦ ਸਲੀਮ, ਕਮਾਲ ਫ਼ਾਰੂਕੀ ਅਤੇ ਅਬਦੁਸ਼ ਸ਼ਕੂਰ ਮਾਲੇਰਕੋਟਲਾ ਸ਼ਾਮਲ ਸਨ। ਜਨਾਬ ਸ਼ਕੂਰ ਨੇ ਦੱਸਿਆ ਕਿ ਵਫ਼ਦ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬੈਠਕ ਬਹੁਤ ਉਸਾਰੂ ਮਾਹੌਲ ਵਿੱਚ ਹੋਈ। ਬੈਠਕ ਵਿੱਚ ਕੇਂਦਰ ਸਰਕਾਰ ਵੱਲੋਂ ਤਜਵੀਜ਼ਤ ਸਾਂਝੇ ਸਿਵਲ ਕੋਡ ਦੇ ਲਾਗੂ ਹੋਣ ਮਗਰੋਂ ਧਾਰਮਿਕ ਤੇ ਹੋਰ ਘੱਟ ਗਿਣਤੀਆਂ 'ਤੇ ਪੈਣ ਵਾਲੇ ਪ੍ਰਭਾਵ 'ਤੇ ਵਿਸਥਾਰਤ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਦੇਸ਼ ਦੇ ਸਿਆਸੀ ਵਾਤਾਵਰਨ 'ਤੇ ਵੀ ਗੱਲਬਾਤ ਹੋਈ। ਜਥੇਦਾਰ ਨੇ ਯੂਸੀਸੀ ਖਰੜਾ ਸਾਹਮਣੇ ਆਉਣ ਮਗਰੋਂ ਇਸ ਦਾ ਵਿਰੋਧ ਕਰਨ ਦੇ ਸੰਕੇਤ ਦਿੱਤੇ ਹਨ ਅਤੇ ਜੇ ਲੋੜ ਪਈ ਤਾਂ ਸਾਂਝੀ ਰੋਸ ਨੀਤੀ ਵੀ ਬਣਾਈ ਜਾ ਸਕਦੀ ਹੈ।

Advertisement

Advertisement
Tags :
ਅਕਾਲਸਾਹਬਿ:ਪਰਸਨਲਪੁੱਜਿਆਬੋਰਡਮੁਸਲਿਮ