ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਮਹੂਰੀ ਅਧਿਕਾਰ ਸਭਾ ਦਾ ਵਫਦ ਸਿਵਲ ਸਰਜਨ ਨੂੰ ਮਿਲਿਆ

07:13 AM Apr 27, 2024 IST

ਪਟਿਆਲਾ: ਜਮਹੂਰੀ ਅਧਿਕਾਰ ਸਭਾ ਪਟਿਆਲਾ ਦਾ ਵਫਦ ਸਕੱਤਰ ਵਿਧੂ ਸ਼ੇਖਰ ਭਾਰਦਵਾਜ ਦੀ ਅਗਵਾਈ ਵਿੱਚ ਸਿਵਲ ਸਰਜਨ ਪਟਿਆਲਾ ਨੂੰ ਮਿਲਿਆ। ਇਸ ਦੌਰਾਨ ਪਟਿਆਲਾ ਸ਼ਹਿਰ ਵਿੱਚ ਪਿਛਲੇ ਦਿਨੀਂ ਜਨਮ ਦਿਨ ਦੇ ਮੌਕੇ ਕੇਕ ਖਾਣ ਨਾਲ ਬੱਚੀ ਦੀ ਹੋਈ ਮੌਤ ਤੇ ਇਸ ਤੋਂ ਕੁਝ ਦਿਨਾਂ ਬਾਅਦ ਚਾਕਲੇਟ ਖਾ ਕੇ ਬੱਚਿਆਂ ਦੇ ਬਿਮਾਰ ਹੋਣ ਦੀਆਂ ਘਟਨਾ ਬਾਰੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿੱਚ ਸਪੈਸ਼ਲ ਚੈਕਿੰਗ ਮੁਹਿੰਮ ਚਲਾਈ ਜਾਵੇ। ਬੇਕਰੀ ਤੇ ਚਾਕਲੇਟ ਵਾਲੀਆਂ ਕੰਪਨੀਆਂ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਖਾਣ ਵਸਤਾਂ ਦੇ ਸੈਂਪਲ ਭਰੇ ਜਾਣ ਤੇ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਨੇ ਵੱਡੇ ਵੱਡੇ ਮਾਲਾਂ ਦੀ ਵੀ ਜਾਂਚ ਪੜਤਾਲ ਕਰਨ ਦੀ ਮੰਗ ਕੀਤੀ। ਵਫਦ ’ਚ ਐਡਵੋਕੇਟ ਹਰਬੰਸ ਸਿੰਘ, ਤਰਸੇਮ ਲਾਲ ਲੈਕਚਰਾਰ, ਰਾਜੀਵ ਲੋਹਟ ਬੱਧੀ ਤੇ ਬਚਿੱਤਰ ਸਿੰਘ ਆਦਿ ਸ਼ਾਮਲ ਸਨ। -ਖੇਤਰੀ ਪ੍ਰਤੀਨਿਧ

Advertisement

Advertisement
Advertisement