ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਦਾ ਵਫ਼ਦ ਸ੍ਰੀ ਗੰਗਾਨਗਰ ਦੇ ਪੁਲੀਸ ਮੁਖੀ ਨੂੰ ਮਿਲਿਆ

07:56 AM Jul 17, 2024 IST
ਸ੍ਰੀ ਗੰਗਾਨਗਰ ਦੇ ਪੁਲੀਸ ਮੁਖੀ ਨੂੰ ਮਿਲਣ ਤੋਂ ਪਹਿਲਾਂ ਮੰਗ ਪੱਤਰ ਘੋਖਦੇ ਹੋਏ ਵਫ਼ਦ ਦੇ ਮੈਂਬਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਜੁਲਾਈ
ਰਾਜਸਥਾਨ ਵਿੱਚ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦਰਜ ਦੇਸ਼ਧ੍ਰੋਹ ਦਾ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਪੁਲੀਸ ਮੁਖੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਪੁਲੀਸ ਮੁਖੀ ਨੂੰ ਪੱਤਰ ਸੌਂਪ ਕੇ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਬੀਤੀ ਸ਼ਾਮ ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਪੁਲੀਸ ਮੁਖੀ ਨੂੰ ਮਿਲਿਆ। ਵਫ਼ਦ ਵਿੱਚ ਸ੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਜਗਸੀਰ ਸਿੰਘ ਮਾਂਗੇਆਣਾ ਸ਼ਾਮਲ ਸਨ। ਵਫ਼ਦ ਨੇ ਪੁਲੀਸ ਮੁਖੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਟਿੰਮਾ ਖ਼ਿਲਾਫ਼ ਲਗਾਏ ਦੋਸ਼ ਬੇਬੁਨਿਆਦ ਹਨ। ਇਸ ਨਾਲ ਸਿੱਖ ਕੌਮ ਵਿਚ ਰੋਸ ਦੀ ਭਾਵਨਾ ਪੈਦਾ ਹੋਈ ਹੈ, ਜਿਸ ਦੇ ਮੱਦੇਨਜ਼ਰ ਇਹ ਕੇਸ ਤੁਰੰਤ ਰੱਦ ਕਰਨਾ ਚਾਹੀਦਾ ਹੈ।
ਵਫ਼ਦ ਮੈਂਬਰਾਂ ਨੇ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਦੇਸ਼ ਦੀ ਤਰੱਕੀ ਲਈ ਵੱਡਾ ਯੋਗਦਾਨ ਪਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਮਾਨਵ ਭਲਾਈ ਲਈ ਵੀ ਮੋਹਰੀ ਭੂਮਿਕਾ ਨਿਭਾਈ ਹੈ। ਸ੍ਰੀ ਟਿੰਮਾ ਇੱਕ ਸਿੱਖ ਆਗੂ ਵਜੋਂ ਧਰਮ ਪ੍ਰਚਾਰ ਖੇਤਰ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਰਾਜਸਥਾਨ ਵਿੱਚ ਚੰਗੇ ਕਾਰਜ ਕਰ ਰਹੇ ਹਨ। ਅਜਿਹੀ ਸ਼ਖ਼ਸੀਅਤ ਨੂੰ ਕੁਝ ਲੋਕਾਂ ਵੱਲੋਂ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਭਾਈਚਾਰਕ ਸਾਂਝ ਵਿਚ ਤਰੇੜ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵਫ਼ਦ ਨੇ ਸ੍ਰੀ ਗੰਗਾਨਗਰ ਵਿਖੇ ਭਾਈ ਟਿੰਮਾ, ਇਲਾਕੇ ਦੀ ਸੰਗਤ ਤੇ ਉੱਘੀਆਂ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਮਾਮਲੇ ਵਿੱਚ ਸਿੱਖ ਸੰਸਥਾ ਵੱਲੋਂ ਉਨ੍ਹਾਂ ਦਾ ਸਮਰਥਨ ਕਰਨ ਦੀ ਵਚਨਬੱਧਤਾ ਦੁਹਰਾਈ।

Advertisement

Advertisement
Advertisement