ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਡੇਮਾਨ-ਨਿਕੋਬਾਰ ਦੀ ਸੈਲੂਲਰ ਜੇਲ੍ਹ ਦਾ ਦੌਰਾ ਕਰੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

06:57 PM Jun 23, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 11 ਜੂਨ

ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਅੰਡੇਮਾਨ-ਨਿਕੋਬਾਰ ਦੀ ਕਾਲੇਪਾਣੀ ਦੇ ਨਾਂ ਵਾਲੀ ਸੈਲੂਲਰ ਜੇਲ੍ਹ ਵਿੱਚ ਬੰਦ ਰਹੇ ਪੰਜਾਬੀਆਂ ਅਤੇ ਸਿੱਖਾਂ ਦੇ ਯੋਗਦਾਨ ਨੂੰ ਉਭਾਰਨ ਵਾਸਤੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦੀ ਉੱਥੇ ਜਾ ਕੇ ਪੋਰਟ ਬਲੇਅਰ ਦੇ ਅਧਿਕਾਰੀਆਂ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰਨਾਂ ਨੇ ਸੈਲੂਲਰ ਜੇਲ੍ਹ ਵਿੱਚ ਸਜ਼ਾ ਕੱਟਣ ਵਾਲੇ ਪੰਜਾਬੀ ਆਜ਼ਾਦੀ ਘੁਲਾਟੀਆਂ ਸਬੰਧੀ ਸੂਚੀ ਵਾਲੀ ਇੱਕ ਪੁਸਤਕ ਕੱਲ੍ਹ ਜਾਰੀ ਕੀਤੀ ਹੈ। ਇਸ ਪੁਸਤਕ ਨੂੰ ਪੱਤਰਕਾਰ ਜਗਤਾਰ ਸਿੰਘ ਅਤੇ ਖੋਜਕਾਰ ਗੁਰਦਰਸ਼ਨ ਸਿੰਘ ਬਾਹੀਆ ਨੇ ਲਿਖਿਆ ਹੈ। ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਗਰੇਵਾਲ ਨੇ ਆਖਿਆ ਕਿ ਹੁਣ ਸ਼੍ਰੋਮਣੀ ਕਮੇਟੀ ਕੋਲ ਇਸ ਪੁਸਤਕ ਵਜੋਂ ਇੱਕ ਪ੍ਰਮਾਣਿਕ ਖੋਜ ਦਸਤਾਵੇਜ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਅਤੇ ਸਿੱਖਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਇਹ ਮਾਮਲਾ ਕੌਮੀ ਪੱਧਰ ‘ਤੇ ਉਠਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

Advertisement

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਜਲਦੀ ਪੋਰਟ ਬਲੇਅਰ ਜਾਵੇਗਾ ਅਤੇ ਅਧਿਕਾਰੀਆਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਅੰਡੇਮਾਨ-ਨਿਕੋਬਾਰ ਵਿਖੇ ਭਾਈ ਮਹਾਰਾਜ ਸਿੰਘ, ਡਾ. ਦੀਵਾਨ ਸਿੰਘ ਕਾਲੇਪਾਣੀ, ਮਾਸਟਰ ਚਤਰ ਸਿੰਘ, ਬਾਬਾ ਸੋਹਣ ਸਿੰਘ ਭਕਨਾ ਦੇ ਨਾਂ ‘ਤੇ ਯਾਦਗਾਰ ਸਥਾਪਤ ਕਰਨ ਲਈ ਯਤਨ ਕੀਤੇ ਜਾਣਗੇ। ਇੱਥੇ ਦੱਸਣਯੋਗ ਹੈ ਕਿ ਕਾਲੇਪਾਣੀ ਦੀ ਸਜ਼ਾ ਕੱਟਣ ਵਾਲੇ ਪੰਜਾਬੀਆਂ ਦੇ ਯੋਗਦਾਨ ਨੂੰ ਅਣਗੌਲਿਆਂ ਕਰਨ ਦਾ ਮਾਮਲਾ ਸਾਹਮਣੇ ਆਿੲਆ ਹੈ।

Advertisement