ਦਿੱਲੀ ਦੀ ਅਦਾਲਤ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਦੋਸ਼ ਆਇਦ ਕਰਨ ਦਾ ਫ਼ੈਸਲਾ ਅੱਗੇ ਪਾਇਆ
01:59 PM Apr 18, 2024 IST
ਨਵੀਂ ਦਿੱਲੀ, 18 ਅਪਰੈਲ
ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਛੇ ਮਹਿਲਾ ਪਹਿਲਵਾਨਾਂ ਵਲੋਂ ਦਾਇਰ ਕੀਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਉਸ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਇਥੋਂ ਦੀ ਅਦਾਲਤ 26 ਅਪਰੈਲ ਨੂੰ ਆਪਣਾ ਫੈਸਲਾ ਸੁਣਾ ਸਕਦੀ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਮੁਲਜ਼ਮ ਨੇ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਅਦਾਲਤ ਨੇ ਅੱਜ ਇਸ ਮਾਮਲੇ 'ਚ ਫੈਸਲਾ ਸੁਣਾਉਣਾ ਸੀ। ਮੁਲਜ਼ਮ ਨੇ ਆਪਣੀ ਪਟੀਸ਼ਨ 'ਚ ਦੋਸ਼ਾਂ ਦਾ ਜਵਾਬ ਦੇਣ ਅਤੇ ਹੋਰ ਜਾਂਚ ਲਈ ਸਮਾਂ ਮੰਗਦੇ ਹੋਏ ਕਿਹਾ ਕਿ ਉਹ ਘਟਨਾ ਦੀ ਮਿਤੀ ਸਮੇਂ ਭਾਰਤ 'ਚ ਨਹੀਂ ਸੀ, ਜਿਸ 'ਤੇ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸ ਦਿਨ ਉਸ ਦਾ ਡਬਲਿਊਐੱਫਆਈ ਦੇ ਦਫ਼ਤਰ 'ਚ ਜਾ ਕੇ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ।
Advertisement
Advertisement