ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਦੀ ਅਦਾਲਤ ਵੱਲੋਂ ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਦੀ ਰਿਹਾਈ ਦੇ ਹੁਕਮ ਜਾਰੀ

03:38 PM Sep 11, 2024 IST

ਨਵੀਂ ਦਿੱਲੀ, 11 ਸਤੰਬਰ
ਦਿੱਲੀ ਦੀ ਇਕ ਅਦਾਲਤ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ। ਜ਼ਿਕਰਯੋਗ ਹੈ ਕਿ ਕੱਲ੍ਹ ਅਦਾਲਤ ਵੱਲੋਂ ਅਤਿਵਾਦ ਫੰਡਿੰਗ ਮਾਮਲੇ ਵਿੱਚ ਰਾਸ਼ਿਦ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ। ਵਧੀਕ ਸੈਸ਼ਨ ਜੱਜ ਚੰਦਰਜੀਤ ਸਿੰਘ ਨੇ ਸ਼ੇਖ ਅਬਦੁੱਲ ਰਾਸ਼ਿਦ ਜੋ ਕਿ ਇੰਜਨੀਅਰ ਰਾਸ਼ਿਦ ਵਜੋਂ ਜਾਣੇ ਜਾਂਦੇ ਹਨ, ਨੂੰ ਜ਼ਮਾਨਤ ਦਿੱਤੀ ਸੀ। ਅਦਾਲਤ ਵੱਲੋਂ ਸੰਸਦ ਮੈਂਬਰ ਰਾਸ਼ਿਦ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫੈਸਲਾ 5 ਅਕਤੂਬਰ ਨੂੰ ਸੁਣਾਇਆ ਜਾਵੇਗਾ। -ਪੀਟੀਆਈ

Advertisement

Advertisement