ਦਿੱਲੀ ਦੀ ਅਦਾਲਤ ਨੇ ਬਿਭਵ ਕੁਮਾਰ ਨੂੰ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
05:33 PM May 31, 2024 IST
Advertisement
ਨਵੀਂ ਦਿੱਲੀ, 31 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲਾ ਕਰਨ ਦੇ ਮੁਲਜ਼ਮ ਬਿਭਵ ਕੁਮਾਰ ਨੂੰ ਅੱਜ ਇੱਥੋਂ ਦੀ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਕੇਜਰੀਵਾਲ ਦੇ ਨਿੱਜੀ ਸਹਾਇਕ ਬਿਭਵ ਨੇ 13 ਮਈ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਸਵਾਤੀ ਮਾਲੀਵਾਲ ਨਾਲ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਸੀ। ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਨੇ ਬਿਭਵ ਕੁਮਾਰ ਨੂੰ ਨਿਆਂਇਕ ਹਿਰਾਸਤ ’ਚ ਭੇਜਣ ਦੀ ਮੰਗ ਕਰਨ ਵਾਲੀ ਦਿੱਲੀ ਪੁਲੀਸ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ।
Advertisement
Advertisement
Advertisement