ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਂਦੇੜ ਦੇ ਗ਼ੈਰ-ਸਿੱਖ ਕੁਲੈਕਟਰ ਨੂੰ ਤਖ਼ਤ ਹਜ਼ੂਰ ਸਾਹਿਬ ਦਾ ਪ੍ਰਬੰਧਕ ਲਾਉਣ ਦਾ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਰੋਧ ਕੀਤਾ

11:51 AM Aug 07, 2023 IST
featuredImage featuredImage

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 7 ਅਗਸਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਨਾਂਦੇੜ ਸਾਹਿਬ ਦੇ ਗੈਰਸਿੱਖ ਕਲੈਕਟਰ ਨੂੰ ਤਖ਼ਤ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧਕ ਲਾਉਣ ਦਾ ਵਿਰੋਧ ਕੀਤਾ ਹੈ ਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿਰਫ ਗੁਰਸਿੱਖ ਹੀ ਗੁਰਧਾਮਾਂ ਦਾ ਪ੍ਰਬੰਧਕ ਲੱਗ ਸਕਦਾ ਹੈ ਤੇ ਇਸ ਮੁਤਾਬਕ ਫੈਸਲੇ ਵਿਚ ਸੋਧ ਕੀਤੀ ਜਾਵੇ। ਬਿਆਨ ਵਿਚ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਕਿਵੇਂ ਮਹਾਰਾਸ਼ਟਰ ਸਰਕਾਰ ਨੇ ਗੈਰਸਿੱਖ ਨੂੰ ਤਖਤ ਹਜ਼ੂਰ ਸਾਹਿਬ ਦਾ ਪ੍ਰਬੰਧਕ ਨਿਯੁਕਤ ਕਰ ਦਿੱਤਾ ਹੈ। ਗੁਰਧਾਮਾਂ ਤੇ ਗੁਰੂ ਘਰਾਂ ਦੀ ਸੇਵਾ ਸੰਭਾਲ ਦੀ ਮਰਿਆਦਾ ਬਾਰੇ ਸਿਰਫ ਗੁਰਸਿੱਖ ਹੀ ਜਾਣਕਾਰੀ ਰੱਖਦਾ ਹੈ। ਪਹਿਲੇ ਪ੍ਰਬੰਧਕ ਡਾ. ਪੀਐੱਸ ਪਸਰੀਚਾ ਨੇ ਪਿਛਲੇ ਸਮੇਂ ਦੌਰਾਨ ਬਤੌਰ ਪ੍ਰਬੰਧਕ ਬਹੁਤ ਵਧੀਆ ਸੇਵਾਵਾਂ ਨਿਭਾਈਆਂ ਹਨ। ਉਹ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸਿਰਫ ਗੁਰਸਿੱਖ ਹੀ ਨੂੰ ਤਖ਼ਤ ਹਜ਼ੂਰ ਸਾਹਿਬ ਵਿਖੇ ਪ੍ਰਬੰਧਕ ਵਜੋਂ ਸੇਵਾਵਾਂ ਨਿਭਾਉਣ ਵਾਸਤੇ ਨਿਯੁਕਤ ਕਰਨਾ ਚਾਹੀਦਾ ਹੈ ਤਾਂ ਜੋ ਗੁਰਧਾਮਾਂ ਵਿਖੇ ਮਰਿਆਦਾ ਦੀ ਪੂਰਨ ਪਾਲਣਾ ਹੋ ਸਕੇ ਤੇ ਸਿੱਖ ਸੰਗਤ ਵਿਚ ਕਿਸੇ ਵੀ ਤਰੀਕੇ ਦਾ ਰੋਸ ਪੈਦਾ ਨਾ ਹੋਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਮਹਾਰਾਸ਼ਟਰ ਸਰਕਾਰ ਨੂੰ ਤਾੜਨਾ ਕਰੇ ਕਿ ਇਸ ਤਰੀਕੇ ਗੈਰ ਸਿੱਖਾਂ ਦੀ ਨਿਯੁਕਤੀ ਪ੍ਰਬੰਧਕ ਵਜੋਂ ਕਰ ਕੇ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਤੋਂ ਗੁਰੇਜ਼ ਕਰੇ ਤੇ ਸਿੱਖ ਮਾਮਲਿਆਂ ਨਾਲ ਸਬੰਧਤ ਫੈਸਲੇ ਲੈਣ ਤੋਂ ਪਹਿਲਾਂ ਸਿੱਖ ਭਾਈਚਾਰੇ ਖਾਸ ਤੌਰ ’ਤੇ ਸਿੱਖਾਂ ਦੀਆਂ ਪ੍ਰਤੀਨਿਧਤ ਸੰਸਥਾਵਾਂ ਨਾਲ ਰਾਇ ਮਸ਼ਵਰਾ ਕਰ ਲਿਆ ਕਰੇ।

Advertisement

Advertisement