ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਰੱਦ ਕੀਤੀ
01:43 PM Mar 28, 2024 IST
ਨਵੀਂ ਦਿੱਲੀ, 28 ਮਾਰਚ
ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਨਿਆਂਇਕ ਦਖਲ ਦੇ ਦਾਇਰੇ ਤੋਂ ਬਾਹਰ ਹੈ।
Advertisement
Advertisement