For the best experience, open
https://m.punjabitribuneonline.com
on your mobile browser.
Advertisement

ਦਿੱਲੀ ਹਾਈ ਕੋਰਟ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਸੀਬੀਆਈ ਤੇ ਈਡੀ ਤੋਂ ਜੁਆਬ ਮੰਗਿਆ

12:37 PM May 03, 2024 IST
ਦਿੱਲੀ ਹਾਈ ਕੋਰਟ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਸੀਬੀਆਈ ਤੇ ਈਡੀ ਤੋਂ ਜੁਆਬ ਮੰਗਿਆ
Advertisement

ਨਵੀਂ ਦਿੱਲੀ, 3 ਮਈ
ਦਿੱਲੀ ਹਾਈ ਕੋਰਟ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਕਥਿਤ ਆਬਕਾਰੀ ਨੀਤੀ ਘਪਲੇ ਦੇ ਸਬੰਧ ਵਿਚ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਅੱਜ ਸੀਬੀਆਈ ਅਤੇ ਈਡੀ ਤੋਂ ਜਵਾਬ ਮੰਗਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਹੇਠਲੀ ਅਦਾਲਤ ਦੇ 30 ਅਪਰੈਲ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀਆਂ ਸਿਸੋਦੀਆ ਦੀਆਂ ਪਟੀਸ਼ਨਾਂ 'ਤੇ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ, ਹੇਠਲੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ ਸੀ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 8 ਮਈ ਨੂੰ ਸੂਚੀਬੱਧ ਕੀਤੀ ਹੈ। ਸਿਸੋਦੀਆ ਨੇ ਅੰਤਰਿਮ ਅਰਜ਼ੀ ਵਿੱਚ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਜਾਰੀ ਰੱਖੇ ਜਿਸ ਨਾਲ ਉਸ ਨੂੰ ਆਪਣੀ ਬਿਮਾਰ ਪਤਨੀ ਨੂੰ ਹਫ਼ਤੇ ਵਿੱਚ ਇੱਕ ਵਾਰ ਹਿਰਾਸਤ ਵਿੱਚ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਈਡੀ ਦੇ ਵਕੀਲ ਨੇ ਕਿਹਾ ਕਿ ਜਾਂਚ ਏਜੰਸੀ ਨੂੰ ਇਸ ’ਤੇ ਕੋਈ ਇਤਰਾਜ਼ ਨਹੀਂ ਹੈ। ਜਸਟਿਸ ਸ਼ਰਮਾ ਨੇ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ।

Advertisement

Advertisement
Author Image

Advertisement
Advertisement
×