ਪੰਜਾਬ ਵਿੱਚ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਟੱਪੀ
06:04 PM Jun 22, 2024 IST
Advertisement
ਚੰਡੀਗੜ੍ਹ, 22 ਜੂਨ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਸੂਬੇ ਵਿਚ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਟੱਪ ਗਈ ਹੈ ਪਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਇਸ ਸਾਲ 19 ਜੂਨ ਨੂੰ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ 16,078 ਮੈਗਾਵਾਟ ਦੀ ਮੰਗ ਅਨੁਸਾਰ ਲੋਕਾਂ ਨੂੰ ਪੂਰੀ ਸਪਲਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਬਿਜਲੀ ਦੀ ਮੰਗ 15,325 ਮੈਗਾਵਾਟ ਤਕ ਸੀ। ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਦੱਸਿਆ ਗਿਆ ਹੈ ਕਿ ਸੂਬੇ ਭਰ ਵਿੱਚ ਝੋਨੇ ਦੀ ਲੁਆਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪ੍ਰਬੰਧ ਕਰ ਲਏ ਹਨ। ਏਐੱਨਆਈ
Advertisement
Advertisement