ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਟੀਯੂ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਸਿਰੇ ਚੜ੍ਹਾਉਣ ਦੀ ਮੰਗ

10:23 AM Jun 26, 2024 IST

ਪੱਤਰ ਪ੍ਰੇਰਕ
ਜਲੰਧਰ, 25 ਜੂਨ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਬਿੰਦਰ ਸਸਕੌਰ, ਵਿੱਤ ਸਕੱਤਰ ਪ੍ਰਿੰਸੀਪਲ ਅਮਨਦੀਪ ਸ਼ਰਮਾਂ ਤੇ ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਕਈ ਸਾਲਾਂ ਤੋਂ ਪ੍ਰਾਇਮਰੀ ਅਧਿਆਪਕਾਂ (5994) ਦੀ ਲਟਕ ਰਹੀ ਭਰਤੀ ਨੂੰ ਤੁਰੰਤ ਨਿਰਵਿਘਨ ਪੂਰਾ ਕੀਤਾ ਜਾਵੇ ਕਿਉਂਕਿ ਕਿ ਬਹੁਤ ਸਾਰੇ ਸਕੂਲ ਖਾਲੀ ਪਏ ਹਨ ਤੇ ਕਈ ਉਮੀਦਵਾਰਾਂ ਦੀ ਉਮਰ ਲੰਘ ਰਹੀ ਹੈ। ਉਨ੍ਹਾਂ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਜਿਨ੍ਹਾਂ ਅਧਿਆਪਕਾਂ ਦੇ ਮੁੜ ਪ੍ਰੀਖਿਆ ਲੈਣ ਲਈ ਕਿਸੇ ਯੰਤਰਾਂ ਦੀ ਤਰੁੱਟੀ ਕਾਰਨ ਫਿੰਗਰ ਪ੍ਰਿੰਟ ਨਹੀਂ ਮਿਲਦੇ, ਉਨ੍ਹਾਂ ਦੀ ਪ੍ਰੀਖਿਆ ਪੁਰਾਣੇ ਸਮੇਂ ਕੀਤੀ ਪੇਪਰਾਂ ਦੀ ਵੀਡੀਓਗਰਾਫੀ ਦੇ ਅਧਾਰਿਤ ਕਰਵਾਈ ਜਾਵੇ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਭਰਤੀ ਪ੍ਰਕਿਰਿਆ ਦਾ ਕੰਮ ਤੇਜ਼ੀ ਨਾਲ ਸਿਰੇ ਚੜ੍ਹਾਇਆ ਜਾਵੇ ਤਾਂ ਜੋ ਵਾਰ ਵਾਰ ਪੈ ਰਹੇ ਅੜਿੱਕਿਆਂ ਤੇ ਕੋਰਟ ਕੇਸਾਂ ਤੋਂ ਬਚਿਆ ਜਾ ਸਕੇ। ਇਸ ਮੌਕੇ ਜਥੇਬੰਧਕ ਸਕੱਤਰ ਬਲਵਿੰਦਰ ਸਿੰਘ ਭੁੱਟੋ, ਸਹਾਇਕ ਜਥੇਬੰਧਕ ਸਕੱਤਰ ਜਸਵਿੰਦਰ ਸਿੰਘ ਸਮਾਣਾ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ, ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾ ਆਦਿ ਹਾਜ਼ਰ ਸਨ।

Advertisement

Advertisement