ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਮੇਅਰ ਵੱਲੋਂ ਬਿਜਲੀ ਦੇ ਟੇਢੇ ਖੰਭੇ ਸਿੱਧੇ ਕਰਨ ਦੀ ਮੰਗ

08:17 AM Aug 06, 2024 IST
ਬਿਜਲੀ ਦੇ ਖੰਭਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ।

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 5 ਅਗਸਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਪੇਂਡੂ ਖੇਤਰ ਵਿੱਚ ਕਾਫ਼ੀ ਥਾਵਾਂ ’ਤੇ ਬਿਜਲੀ ਦੇ ਖੰਭੇ ਟੇਢੇ-ਮੇਢੇ ਖੜ੍ਹੇ ਹਨ ਜਿਸ ਕਾਰਨ ਹਾਦਸੇ ਵਾਪਰਨ ਦਾ ਡਰ ਬਣਿਆ ਹੋਇਆ ਹੈ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇੱਥੋਂ ਦੇ ਫੇਜ਼-3ਬੀ2 ਵਿੱਚ ਮਾਰਕੀਟ ਦੇ ਪਿਛਲੇ ਪਾਸੇ ਬਿਜਲੀ ਦੇ ਤਿੰਨ ਖੰਭੇ ਡਿੱਗਣ ਦੀ ਹਾਲਤ ਵਿੱਚ ਹਨ। ਇਸ ਨਾਲ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ ਪਰ ਪਾਵਰਕੌਮ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਜੇ ਕੋਈ ਹਾਦਸਾ ਵਾਪਰ ਗਿਆ ਤਾਂ ਪਾਵਰਕੌਮ ਦੇ ਅਧਿਕਾਰੀ ਜ਼ਿੰਮੇਵਾਰੀ ਹੋਣਗੇ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਪਾਵਰਕੌਮ ਅਧਿਕਾਰੀਆਂ ਨੂੰ ਇਨ੍ਹਾਂ ਖੰਭਿਆਂ ਦੀ ਸਮੱਸਿਆ ਦੂਰ ਕਰਨ ਬਾਰੇ ਸ਼ਿਕਾਇਤਾਂ ਕਰ ਰਹੇ ਹਨ ਪਰ ਅਧਿਕਾਰੀ ਹਰ ਵਾਰ ਸਬੰਧਤ ਠੇਕੇਦਾਰ ਦੇ ਨਾ ਆਉਣ ਦਾ ਬਹਾਨਾ ਲਗਾ ਕੇ ਗੱਲ ਨੂੰ ਟਾਲ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਸੰਵੇਦਨਸ਼ੀਲ ਮਾਮਲਾ ਹੈ ਅਤੇ ਲੋਕਾਂ ਦੇ ਜਾਨ-ਮਾਲ ਨਾਲ ਜੁੜਿਆ ਹੋਇਆ ਹੈ। ਲਿਹਾਜ਼ਾ ਪਾਵਰਕੌਮ ਨੂੰ ਐਮਰਜੈਂਸੀ ਤੌਰ ’ਤੇ ਇਨ੍ਹਾਂ ਖੰਭਿਆਂ ਨੂੰ ਦਰੁਸਤ ਕਰਨਾ ਚਾਹੀਦਾ ਹੈ।
ਕੁਲਜੀਤ ਬੇਦੀ ਨੇ ਕਿਹਾ ਕਿ ਇੱਥੋਂ ਸੀਵਰੇਜ ਲਾਈਨ ਨਿਕਲ ਰਹੀ ਹੈ, ਜੋ ਖੰਭਿਆਂ ਦੇ ਟੁੱਟਣ ਕਾਰਨ ਬਿਲਕੁਲ ਬੰਦ ਪਈ ਹੈ। ਬਰਸਾਤੀ ਮੌਸਮ ਸਿਰ ’ਤੇ ਹੈ, ਅਜਿਹੇ ਵਿੱਚ ਪਾਣੀ ਖੜ੍ਹਨ ਕਾਰਨ ਮਾਰਕੀਟ ਅਤੇ ਸ਼ਹਿਰ ਵਾਸੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਰਗੇ ਸ਼ਹਿਰ ਵਿੱਚ ਅਜਿਹੇ ਹਾਲਾਤ ਤੋਂ ਪਿੰਡਾਂ ਜਾਂ ਹੋਰ ਸ਼ਹਿਰਾਂ ਦੀ ਹਾਲਾਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਪਾਵਰਕੌਮ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਹਫ਼ਤੇ ਦੇ ਅੰਦਰ-ਅੰਦਰ ਬਿਜਲੀ ਦੇ ਖੰਭਿਆਂ ਨੂੰ ਨਾ ਬਦਲਿਆ ਗਿਆ ਤਾਂ ਉਹ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਸਰਕਾਰ ਨੂੰ ਲਿਖਣ ਲਈ ਮਜਬੂਰ ਹੋਣਗੇ।

Advertisement

Advertisement