For the best experience, open
https://m.punjabitribuneonline.com
on your mobile browser.
Advertisement

ਭਾਸ਼ਾ ਵਿਭਾਗ ਵੱਲੋਂ ਹਿੰਦੀ ਦੇ ਸਰਬੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

08:46 AM Oct 27, 2024 IST
ਭਾਸ਼ਾ ਵਿਭਾਗ ਵੱਲੋਂ ਹਿੰਦੀ ਦੇ ਸਰਬੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 26 ਅਕਤੂਬਰ
ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਹਰ ਸਾਲ ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਉਰਦੂ ਦੀਆਂ ਸਰਬੋਤਮ ਪੁਸਤਕਾਂ ਲਈ ਪੁਰਸਕਾਰਾਂ ਦਾ ਐਲਾਨ ਕੀਤਾ ਜਾਂਦਾ ਹੈ। ਇਸੇ ਤਹਿਤ ਵਿਭਾਗ ਵੱਲੋਂ ਅੱਜ ਸਾਲ 2024 ਲਈ ਹਿੰਦੀ ਦੇ 4 ਸਰਬੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਅੱਜ ਐਲਾਨੇ ਗਏ ਪੁਰਸਕਾਰਾਂ ਤਹਿਤ ਗਿਆਨੀ ਸੰਤ ਸਿੰਘ ਪੁਰਸਕਾਰ (ਕਵਿਤਾ) ਡਾ. ਬਲਵਿੰਦਰ ਸਿੰਘ ਦੀ ਪੁਸਤਕ ‘ਉਮੀਦ ਕੀ ਹਥੇਲੀਆਂ’ ਨੂੰ, ਸੁਦਰਸ਼ਨ ਪੁਰਸਕਾਰ (ਕਹਾਣੀ/ਨਾਵਲ) ਰਾਘਵੇਂਦ੍ਰ ਸੈਣੀ ਦੀ ਪੁਸਤਕ ‘ਚੁਨੌਤੀਆਂ’, ਇੰਦਰਨਾਥ ਮਦਾਨ ਪੁਰਸਕਾਰ (ਆਲੋਚਨਾ/ਸੰਪਾਦਨ) ਮਨੋਜ ਕੁਮਾਰ ਪ੍ਰੀਤ ਦੀ ਪੁਸਤਕ ‘ਬਾਬਾ ਬੁੱਲੇਸ਼ਾਹ’ ਅਤੇ ਬਾਲ ਸਾਹਿਤ ਪੁਰਸਕਾਰ ਡਾ. ਫਕੀਰ ਚੰਦ ਸ਼ੁਕਲਾ ਦੀ ਪੁਸਤਕ ‘ਸਫ਼ਲਤਾ ਕਦਮ ਚੁਮੇਗੀ’ ਨੂੰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਸਾਲ 2021 ਦਾ ਨਾਨਕ ਸਿੰਘ ਪੁਰਸਕਾਰ (ਨਾਵਲ) ਬਲਦੇਵ ਸਿੰਘ ਦੀ ਪੁਸਤਕ ‘ਸੂਰਜ ਕਦੇ ਮਰਦਾ ਨਹੀਂ’ ਨੂੰ ਦਿੱਤਾ ਜਾਵੇਗਾ। ਇਹ ਪੁਰਸਕਾਰ ਨਵੰਬਰ 2024 ਦੇ ਪੰਜਾਬੀ ਮਾਹ ਦੇ ਸੂਬਾ ਪੱਧਰੀ ਸਮਾਗਮਾਂ ਦੌਰਾਨ ਭਾਸ਼ਾ ਭਵਨ ਪਟਿਆਲਾ ’ਚ ਦਿੱਤੇ ਜਾਣਗੇ। ਜ਼ਫ਼ਰ ਨੇ ਦੱਸਿਆ ਕਿ ਵਿਭਾਗ ਵੱਲੋਂ 2024 ਤੱਕ ਦੇ ਸਾਰੇ ਸਰਬੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਮੁਲਾਂਕਣਕਾਰਾਂ ਵੱਲੋਂ ਬਹੁਤ ਤਸੱਲੀ ਅਤੇ ਸ਼ਾਨਦਾਰ ਢੰਗ ਨਾਲ ਕੰਮ ਕੀਤਾ ਗਿਆ ਹੈ। ਉਨ੍ਹਾਂ ਇਸ ਸਹਿਯੋਗ ਲਈ ਮੁਲਾਂਕਣਕਾਰਾਂ ਦਾ ਧੰਨਵਾਦ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement