ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਿਪਟੀ ਕਮਿਸ਼ਨਰ ਨੇ ਬਨੂੜ ਤੇ ਮਨੌਲੀ ਸੂਰਤ ’ਚ ਕਿਸਾਨਾਂ ਨਾਲ ਮੀਟਿੰਗ ਕੀਤੀ

09:09 AM Jan 18, 2024 IST
ਬਨੂੜ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਡੀਸੀ ਮੁਹਾਲੀ ਆਸ਼ਿਕਾ ਜੈਨ।

ਕਰਮਜੀਤ ਸਿੰਘ ਚਿੱਲਾ
ਬਨੂੜ, 17 ਜਨਵਰੀ
ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਮਸ਼ੀਨਰੀ ’ਤੇ ਉਪਲਬਧ ਵੱਡੀ ਸਬਸਿਡੀ ਸਕੀਮ ਬਾਰੇ ਜਾਣੂ ਕਰਵਾਉਣ ਲਈ ਉਨ੍ਹਾਂ ਨਾਲ ਤਾਲਮੇਲ ਕੀਤਾ। ਬਨੂੜ ਅਤੇ ਮਨੌਲੀ ਸੂਰਤ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਰਕਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਚਿੰਤਤ ਹੈ, ਕਿਉਂਕਿ ਇਸ ਨਾਲ ਵਾਤਾਵਰਨ ਦੇ ਨਾਲ-ਨਾਲ ਵਨਸਪਤੀ ਅਤੇ ਜੀਵ-ਜੰਤੂਆਂ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਿਆਂ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ, ‘‘ਸਾਨੂੰ ਉੱਚ ਸਬਸਿਡੀ ’ਤੇ ਉਪਲਬਧ ਫਸਲਾਂ ਦੀ ਰਹਿੰਦ-ਖੂੰਹਦ ਸਬੰਧੀ ਪ੍ਰਬੰਧਨ ਮਸ਼ੀਨਰੀ ਦੀ ਮਦਦ ਨਾਲ ਵਾਤਾਵਰਨ ਪੱਖੀ ਹੱਲ ਲੱਭਣਾ ਚਾਹੀਦਾ ਹੈ।’’ ਉਨ੍ਹਾਂ ਕਿਸਾਨਾਂ ਨੂੰ ਮੰਗ ਅਨੁਸਾਰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ ਪੋਰਟਲ ਖੋਲ੍ਹੇ ਜਾਣ ’ਤੇ ਅਪਲਾਈ ਕਰਨ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਉਦਯੋਗਾਂ ਵਿੱਚ ਪਰਾਲੀ ਬਾਲਣ ਆਧਾਰਿਤ ਬੁਆਇਲਰ ਤਕਨਾਲੋਜੀ ਨੂੰ ਵਧਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਪਿੰਡ ਬਾਸਮਾਂ ਦਾ ਦੌਰਾ ਕੀਤਾ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿੱਚ ਕਿਸਾਨਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਇੱਥੇ ਅੱਗ ਲਾਉਣ ਦੀਆਂ ਘਟਨਾਵਾਂ ਦੀ ਗਿਣਤੀ ਸੱਤ ਤੋਂ ਘੱਟ ਕੇ ਇਕੱਲੇ ਇੱਕ ਕੇਸ ਤੱਕ ਪਹੁੰਚ ਗਈ ਹੈ। ਡੀਸੀ ਨੇ ਕਿਹਾ, ‘‘ਅਸੀਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ ਅਤੇ ਘੱਟ ਤੋਂ ਘੱਟ ਜਾਂ ਜ਼ੀਰੋ ਕੇਸਾਂ ਵਾਲੇ ਪਿੰਡਾਂ ਦਾ ਵਿਸ਼ਲੇਸ਼ਣ ਕਰ ਰਹੇ ਹਾਂ ਤਾਂ ਜੋ ਭਵਿੱਖੀ ਰਣਨੀਤੀ ਬਣਾਈ ਜਾ ਸਕੇ।’’

Advertisement

Advertisement
Advertisement