ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਕਮਿਸ਼ਨਰ ਨੇ ਦੋ ਭੈਣਾਂ ਨੂੰ ਆਪਣੀ ਕੁਰਸੀ ’ਤੇ ਬਿਠਾਇਆ

08:51 AM Jul 07, 2024 IST
ਬੱਚੀਆਂ ਨੂੰ ਸਰਟੀਫਿਕੇਟ ਦਿੰਦੇ ਹੋਏ ਡੀਸੀ ਸਾਕਸ਼ੀ ਸਾਹਨੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਈ-ਐਸਪਾਇਰ ਲੀਡਰਸ਼ਿਪ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ। ਇਸ ਤਹਿਤ ਦੋ ਭੈਣਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੀਆਂ। ਮਾਛੀਵਾੜਾ ਇਲਾਕੇ ਦੇ ਪਿੰਡ ਧੂਲੇਵਾਲ ਦੀ ਰਹਿਣ ਵਾਲੀ ਗੁਰਲੀਨ ਕੌਰ (10) ਅਤੇ ਕੋਮਲਦੀਪ ਕੌਰ (7) ਦੋਵਾਂ ਨੂੰ ਉਨ੍ਹਾਂ ਦੇ ਪਿੰਡ ਤੋਂ ਸਰਕਾਰੀ ਗੱਡੀ ਵਿੱਚ ਦਫ਼ਤਰ ਡਿਪਟੀ ਕਮਿਸ਼ਨਰ ਲਿਆਂਦਾ ਗਿਆ। ਉਨ੍ਹਾਂ ਨੂੰ ਡੀਸੀ ਨੇ ਆਪਣੀ ਕੁਰਸੀ ’ਤੇ ਬਿਠਾ ਕੇ ਉਨ੍ਹਾਂ ਆਪਣੇ ਸਾਰੇ ਕੰਮਕਾਜ ਬਾਰੇ ਜਾਣੂ ਕਰਵਾਇਆ।
ਜ਼ਿਕਰਯੋਗ ਹੈ ਕਿ ਦੋਵੇਂ ਭੈਣਾਂ ਕੁਝ ਦਿਨ ਪਹਿਲਾਂ ਡਿਪਟੀ ਕਮਿਸ਼ਨਰ ਨੂੰ ਮਿਲੀਆਂ ਸਨ ਅਤੇ ਆਪਣੇ ਸੁਫ਼ਨੇ ਸਾਂਝੇ ਕੀਤੇ ਸਨ। ਇਸ ਤੋਂ ਬਾਅਦ ਡੀਸੀ ਵੱਲੋਂ ਦੋਵਾਂ ਬੱਚਿਆਂ ਨੂੰ ਉਨ੍ਹਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਨ, ਮਾਰਗਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। 5ਵੀਂ ਕਲਾਸ ਦੀ ਵਿਦਿਆਰਥਣ ਗੁਰਲੀਨ ਆਈਏਐੱਸ ਅਫ਼ਸਰ ਬਣਨਾ ਚਾਹੁੰਦੀ ਹੈ ਅਤੇ ਤੀਜੀ ਕਲਾਸ ਦੀ ਵਿਦਿਆਰਥਣ ਕੋਮਲਦੀਪ ਦਾ ਅਧਿਆਪਕ ਬਣ ਕੇ ਦੇਸ਼ ਦੀ ਸੇਵਾ ਕਰਨ ਦਾ ਸੁਫ਼ਨਾ ਹੈ।
ਡਿਪਟੀ ਕਮਿਸ਼ਨਰ ਨੇ ਦੋਵਾਂ ਭੈਣਾਂ ਨੂੰ ਆਪਣੀ ਕੁਰਸੀ ਵੀ ਸਪੁਰਦ ਕੀਤੀ, ਜੋ ਇਸ ’ਤੇ ਬੈਠ ਗਈਆਂ ਅਤੇ ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਸ਼ਲਾਘਾ ਪੱਤਰ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ।
ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਲੋੜੀਂਦੇ ਕਰੀਅਰ ਦੇ ਮਾਰਗਾਂ ਦਾ ਪਹਿਲਾ ਹੱਥ ਐਕਸਪੋਜ਼ਰ ਪ੍ਰਦਾਨ ਕਰ ਕੇ ਇੱਛਾਵਾਂ ਅਤੇ ਹਕੀਕਤ ਦੇ ਵਿਚਕਾਰ ਪਾੜੇ ਨੂੰ ਪੂਰਾ ਕਰਨਾ ਹੈ।

Advertisement

Advertisement