ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਕਮਿਸ਼ਨਰ ਨੇ ਡੇਰਾਬੱਸੀ ’ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

06:26 AM Oct 15, 2024 IST
ਧਨੌਨੀ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਆਸ਼ਿਕਾ ਜੈਨ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 14 ਅਕਤੂਬਰ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅੱਜ ਡੇਰਾਬੱਸੀ ਦੀ ਧਨੌਨੀ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ’ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਲ੍ਹ ਸ਼ਾਮ ਤੱਕ 42,501 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 40,259 ਮੀਟਰਿਕ ਟਨ ਉਪਜ ਖ਼ਰੀਦ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਨਿਰੰਤਰ ਜਾਰੀ ਹੈ ਅਤੇ ਇਸ ਵਿੱਚ ਕੋਈ ਛੁੱਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਦੱਸਿਆ ਕਿ ਕਲ੍ਹ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 84.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਏਜੰਸੀਆਂ ਨੂੰ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ’ਚ ਭੀੜ-ਭੜੱਕੇ ਨੂੰ ਰੋਕਣ ਲਈ ਲਿਫ਼ਟਿੰਗ ’ਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਕੁੱਝ ਹੋਰ ਮੰਡੀਆਂ ਐਫ਼ਸੀਆਈ ਨੂੰ ਖ਼ਰੀਦ ਕਾਰਜਾਂ ਲਈ ਸੌਂਪੀਆਂ ਗਈਆਂ ਹਨ ਤਾਂ ਉੱਥੋਂ ਨਾਲ ਦੀ ਨਾਲ ਲਿਫ਼ਟਿੰਗ ਹੋ ਸਕੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਖ਼ਰੀਦ ਨੂੰ ਨਿਰਵਿਘਨ ਚਲਾਉਣ ਲਈ ਰੋਜ਼ਾਨਾ ਸਵੇਰੇ ਖਰੀਦ ਕਾਰਜਾਂ ਦੀ ਸਮੀਖਿਆ ਕਰਦਾ ਹੈ ਅਤੇ ਮੀਟਿੰਗ ’ਚ ਹਾਜ਼ਰ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਮੰਡੀਆਂ ’ਚ ਦਰਪੇਸ਼ ਮੁਸ਼ਕਲਾਂ ਅਤੇ ਰੁਕਾਵਟਾਂ ਬਾਰੇ ਪੁੱਛ ਕੇ ਉਨ੍ਹਾਂ ਨੂੰ ਦੂਰ ਕਰਦਾ ਹੈ।
ਇਸ ਮੌਕੇ ਉਨ੍ਹਾਂ ਨੇ ਮੰਡੀ ’ਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਜਾਣੀਆਂ ਅਤੇ ਉਨ੍ਹਾਂ ਨੂੰ ਜਲਦ ਦੂਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਿਜੈ ਕੁਮਾਰ ਸਿੰਗਲਾ ਮੌਜੂਦ ਸਨ।

Advertisement

Advertisement