ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ

02:20 PM Jul 09, 2023 IST

ਜਗਮੋਹਨ ਸਿੰਘ
ਰੂਪਨਗਰ, 9 ਜੁਲਾਈ
ਬੀਤੇ ਦਿਨ ਤੋਂ ਲਗਾਤਾਰ ਪੈ ਰਹੀ ਬਾਰਿਸ਼ ਨਾਲ ਜ਼ਿਲ੍ਹੇ ਦੇ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸਿਆਂ ਵਿੱਚ ਬਰਸਾਤੀ ਪਾਣੀ ਭਰ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ/ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਕਾਰਨ ਬੱਚਿਆਂ ਦਾ ਸਕੂਲ ਆਉਣਾ ਜਾਣਾ ਕਾਫੀ ਮੁਸ਼ਕਿਲ ਹੈ, ਜਿਸ ਕਾਰਨ 10 ਜੁਲਾਈ ਨੂੰ ਜ਼ਿਲ੍ਹਾ ਰੂਪਨਗਰ ਦੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।

Advertisement

Advertisement
Tags :
ਅਦਾਰਿਆਂਐਲਾਨਹੜ੍ਹਾਂਕਮਿਸ਼ਨਰਕਾਰਨਛੁੱਟੀਜ਼ਿਲ੍ਹੇਡਿਪਟੀਰੂਪਨਗਰ:ਵੱਲੋਂਵਿਦਿਅਕ
Advertisement