ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਬਾਲਾ ਨਿਗਮ ਦਾ ਡਿਪਟੀ ਮੇਅਰ ਤੇ ਕੌਂਸਲਰ ਹਿਰਾਸਤ ’ਚ ਲਏ

06:05 AM Jul 14, 2023 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 13 ਜੁਲਾਈ
ਪੁਲੀਸ ਨੇ ਅੰਬਾਲਾ ਸ਼ਹਿਰ ਵਿਚ ਬਿਜਲੀ ਨਿਗਮ ਦੇ ਦਫ਼ਤਰ ਨੂੰ ਤਾਲਾ ਲਾ ਕੇ ਧਰਨੇ ’ਤੇ ਬੈਠੇ ਨਗਰ ਨਿਗਮ ਦੇ ਡਿਪਟੀ ਮੇਅਰ ਰਾਜੇਸ਼ ਮਹਿਤਾ, ਕੌਂਸਲਰ ਜਸਬੀਰ ਸਿੰਘ ਤੇ ਫਕੀਰ ਸਿੰਘ ਅਤੇ ਹੋਰਨਾਂ ਨੂੰ ਹਿਰਾਸਤ ਵਿਚ ਲੈ ਲਿਆ। ਇਨ੍ਹਾਂ ’ਤੇ ਲੋਕਾਂ ਨੂੰ ਭੜਕਾਉਣ ਦਾ ਦੋਸ਼ ਲੱਗਾ ਹੈ। ਜਾਣਕਾਰੀ ਅਨੁਸਾਰ ਪਿਛਲੇ ਪੰਜ ਦਨਿਾਂ ਤੋਂ ਅੰਬਾਲਾ ਸ਼ਹਿਰ ਵਿਚ ਬਿਜਲੀ ਨਾ ਆਉਣ ਕਰਕੇ ਪੈਦਾ ਹੋਈ ਪਾਣੀ ਦੀ ਕਿੱਲਤ ਤੋਂ ਪ੍ਰੇਸ਼ਾਨ ਲੋਕਾਂ ਨੇ ਘਾਹ ਮੰਡੀ ਸਥਿਤ ਬਿਜਲੀ ਨਿਗਮ ਦੇ ਦਫ਼ਤਰ ਨੂੰ ਤਾਲਾ ਜੜ ਦਿੱਤਾ ਅਤੇ ਡਿਪਟੀ ਮੇਅਰ ਰਾਜੇਸ਼ ਮਹਿਤਾ, ਕੌਂਸਲਰ ਜਸਬੀਰ ਸਿੰਘ ਤੇ ਫਕੀਰ ਚੰਦ ਹੋਰਨਾਂ ਦੇ ਨਾਲ ਧਰਨੇ ’ਤੇ ਬੈਠ ਗਏ। ਪੁਲੀਸ ਨੇ ਐਸਡੀਓ ਜੋਗਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ। ਹਿਰਾਸਤ ਵਿਚ ਲਏ ਲੋਕਾਂ ਨੂੰ ਸ਼ਾਮ ਪੰਜ ਵਜੇ ਰਿਹਾਅ ਕਰ ਦਿੱਤਾ ਗਿਆ।

Advertisement

Advertisement
Tags :
ਅੰਬਾਲਾਹਿਰਾਸਤਕੌਂਸਲਰਡਿਪਟੀਨਿਗਮਮੇਅਰ