ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਿਪਟੀ ਮੇਅਰ ਨੇ ਮੁੱਖ ਸਕੱਤਰ ਸਣੇ ਵੱਖ-ਵੱਖ ਵਿਭਾਗਾਂ ਨੂੰ ਕਾਨੂੰਨੀ ਨੋਟਿਸ ਭੇਜਿਆ

08:08 AM Jul 13, 2024 IST
ਜਾਣਕਾਰੀ ਦਿੰਦੇ ਹੋਏ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ।

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 12 ਜੁਲਾਈ
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇੱਥੋਂ ਦੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡਾ ਅਤੇ ਨਾਲ ਲੱਗਦੀ ਵੰਨ-ਵੇਅ ਸੜਕ ਨੂੰ ਚਾਲੂ ਕਰਵਾਉਣ ਸਬੰਧੀ ਮੁੱਖ ਸਕੱਤਰ ਸਣੇ ਪ੍ਰਮੁੱਖ ਸਕੱਤਰ ਹਾਊਸਿੰਗ, ਪ੍ਰਮੁੱਖ ਸਕੱਤਰ ਟਰਾਂਸਪੋਰਟ, ਡੀਸੀ ਮੁਹਾਲੀ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਕਿਹਾ ਕਿ ਜੇ ਤਿੰਨ ਹਫ਼ਤਿਆਂ ਵਿੱਚ ਬੱਸ ਅੱਡਾ ਅਤੇ ਵੰਨ-ਵੇਅ ਸੜਕ ਨੂੰ ਚਾਲੂ ਨਾ ਕੀਤਾ ਤਾਂ ਉਹ ਇਨਸਾਫ਼ ਲਈ ਉੱਚ ਅਦਾਲਤ ਦਾ ਬੂਹਾ ਖੜਕਾਉਣਗੇ।
ਕੁਲਜੀਤ ਬੇਦੀ ਨੇ ਆਪਣੇ ਵਕੀਲਾਂ ਰੰਜੀਵਨ ਸਿੰਘ ਅਤੇ ਰਿਸ਼ਮ ਰਾਗ ਸਿੰਘ ਰਾਹੀਂ ਭੇਜੇ ਕਾਨੂੰਨੀ ਨੋਟਿਸ ਵਿੱਚ ਕਿਹਾ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡੇ ਦੇ ਨਾਲ ਲੱਗਦੀ ਸੜਕ ਦਾ ਅੱਧਾ ਹਿੱਸਾ ਬੱਸ ਅੱਡਾ ਬਣਾਉਣ ਵਾਲੀ ਕੰਪਨੀ ਵੱਲੋਂ ਆਪਣੇ ਕਬਜ਼ੇ ਵਿੱਚ ਲਿਆ ਗਿਆ ਪਰ ਬੱਸ ਅੱਡੇ ਦਾ ਕੰਮ ਅੱਧ ਵਿਚਾਲੇ ਛੱਡ ਕੇ ਕੰਪਨੀ ਭੱਜ ਗਈ ਤੇ ਬਾਅਦ ਵਿੱਚ ਕੰਪਨੀ ਜਾਂ ਸਰਕਾਰ ਨੇ ਸੜਕ ਦਾ ਬਾਕੀ ਹਿੱਸਾ ਚਾਲੂ ਨਹੀਂ ਕੀਤਾ। ਇਸ ਕਾਰਨ ਬੰਦ ਕੀਤੀ ਸੜਕ ਧਸਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਕਿਹਾ ਕਿ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸਾਲ 2016 ਵਿੱਚ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਉਦਘਾਟਨ ਕਰਕੇ ਇਸ ਪ੍ਰਾਜੈਕਟ ਨੂੰ ਅਕਾਲੀ ਸਰਕਾਰ ਦੀ ਪ੍ਰਾਪਤੀ ਵਜੋਂ ਗਿਣਵਾਇਆ ਗਿਆ ਸੀ ਪਰ ਬਾਅਦ ਵਿੱਚ ਬੱਸ ਅੱਡਾ ਚਾਲੂ ਨਹੀਂ ਹੋ ਸਕਿਆ ਤੇ ਚੰਗਾ ਭਲਾ ਚਲਦਾ ਫੇਜ਼-8 ਦਾ ਪੁਰਾਣਾ ਅੰਤਰਰਾਜੀ ਬੱਸ ਅੱਡਾ ਵੀ ਬੰਦ ਕਰ ਦਿੱਤਾ।

Advertisement

Advertisement
Advertisement