ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਅਦਬੀ ਮਾਮਲੇ ’ਚ ਡੇਰਾ ਆਗੂ ਨੇ ਬਿਆਨ ਦਰਜ ਕਰਵਾਏ

09:00 AM Mar 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ/ਨਿੱਜੀ ਪੱਤਰ ਪ੍ਰੇਰਕ
ਚੰਡੀਗੜ੍ਹ/ਜਲੰਧਰ , 17 ਮਾਰਚ
ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਮੁਖੀ ਪ੍ਰਦੀਪ ਕਲੇਰ ਨੇ ਚੰਡੀਗੜ੍ਹ ਦੀ ਅਦਾਲਤ ਵਿਚ ਧਾਰਾ 164 ਤਹਿਤ ਬਿਆਨ ਦਰਜ ਕਰਵਾਏ ਹਨ ਜਿਸ ਵਿਚ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਮੁੱਖ ਸਾਜ਼ਿਸ਼ਘਾੜਾ ਦੱਸਿਆ ਗਿਆ ਹੈ। ਦੱਸਣਾ ਬਣਦਾ ਹੈ ਕਿ ਵਿਸ਼ੇਸ਼ ਜਾਂਚ ਟੀਮ ਤੇ ਫਰੀਦਕੋਟ ਪੁਲੀਸ ਨੇ ਪ੍ਰਦੀਪ ਕਲੇਰ ਨੂੰ ਕੁਝ ਸਮਾਂ ਪਹਿਲਾਂ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਪ੍ਰਦੀਪ ਕਲੇਰ ਨੇ ਬਿਆਨਾਂ ਵਿਚ ਦੱਸਿਆ ਕਿ ਉਹ ਭਗੌੜਾ ਨਹੀਂ ਸੀ ਤੇ ਡੇਰੇ ਵਿਚ ਹੀ ਮੌਜੂਦ ਸੀ। ਉਸ ਨੂੰ 2014 ਵਿਚ ਡੇਰੇ ਦੇ ਸਿਆਸੀ ਵਿੰਗ ਦਾ ਮੁਖੀ ਥਾਪਿਆ ਗਿਆ ਸੀ ਤੇ ਮਾਰਚ-ਅਪਰੈਲ 2015 ਵਿਚ ਉਕਤ ਦੋਵਾਂ ਨੇ ਬੁਰਜ ਜਵਾਹਰ ਸਿੰਘ ਵਾਲਾ ਵਿਚ ਸਿੱਖ ਪ੍ਰਚਾਰਕ ਬਾਰੇ ਡੇਰਾ ਪੈਰੋਕਾਰਾਂ ਲਈ ਨਿਰਦੇਸ਼ ਜਾਰੀ ਕੀਤੇ ਸਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦਾ ਸੱਚ ਸਾਹਮਣੇ ਆਉਣ ’ਤੇ ਕਥਿਤ ਮੁਲਜ਼ਮ ਸਿਰਸਾ ਡੇਰਾ ਮੁਖੀ ਰਾਮ ਰਹੀਮ ਅਤੇ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਸ੍ਰੀ ਭੋਮਾ ਨੇ ਕਿਹਾ ਕਿ ਦੋਵਾਂ ਨੂੰ ਪੰਜਾਬ ਲਿਆ ਕੇ ਬੇਅਦਬੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਦੇ ਆਪਣੇ ਹੀ ਸਾਥੀ ਪ੍ਰਦੀਪ ਕੁਮਾਰ ਵੱਲੋਂ ਕਬੂਲ ਕੀਤਾ ਗਿਆ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਸਾਰੀ ਸਾਜਿਸ਼ ਰਾਮ ਰਹੀਮ ਅਤੇ ਹਨੀਪ੍ਰੀਤ ਨੇ ਰਚੀ ਸੀ। ਸ੍ਰੀ ਭੋਮਾ ਨੇ ਕਿਹਾ ਕਿ ਇਹ ਦੋਸ਼ ਕਬੂਲਣ ਵਾਲਾ ਤੇ ਡੇਰਾ ਮੁਖੀ ’ਤੇ ਦੋਸ਼ ਲਗਾਉਣ ਵਾਲਾ ਉਨ੍ਹਾਂ ਦਾ ਆਪਣਾ ਨਜ਼ਦੀਕੀ ਸਾਥੀ ਹੈ ਨਾ ਕਿ ਕੋਈ ਵਿਰੋਧੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਨੀਪ੍ਰੀਤ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਡੇਰਾ ਮੁਖੀ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੋਟਾਂ ਖ਼ਾਤਰ ਡੇਰਾ ਮੁਖੀ ਨੂੰ ਬਚਾਉਂਦੇ ਰਹੇ ਸਨ। ਬੇਅਦਬੀ ਮਾਮਲਿਆਂ ਵਿੱਚ ਦੋ ਭਰਾਵਾਂ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਪੰਜਗਰਾਈਂ ਨੂੰ ਇਸ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਬੇਅਦਬੀ ਮਾਮਲੇ ਵਿੱਚ ਕੋਈ ਇਨਸਾਫ਼ ਨਾ ਦਿੱਤਾ ਗਿਆ।

Advertisement

Advertisement