ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਜੀਪੀ ਨੇ ਖ਼ੁਦ ਸੰਭਾਲੀ ‘ਅਪਰੇਸ਼ਨ ਕਾਸੋ’ ਦੀ ਕਮਾਨ

06:32 AM Oct 10, 2024 IST
ਪਿੰਡ ਬਲੌਂਗੀ ਵਿੱਚ ਕਾਸੋ ਅਪਰੇਸ਼ਨ ਦੀ ਅਗਵਾਈ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਤੇ ਹੋਰ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 9 ਅਕਤੂਬਰ
ਪੰਜਾਬ ਪੁਲੀਸ ਵੱਲੋਂ ਨਸ਼ਿਆਂ ਨਾਲ ਨਜਿੱਠਣ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਵਧੀਆ ਬਣਾਉਣ ਲਈ ਪਿੰਡਾਂ ਵਿੱਚ ਗਲੀ ਮੁਹੱਲਿਆਂ ਵਿੱਚ ਦਸਤਕ ਦੇ ਕੇ ਆਮ ਨਾਗਰਿਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਅੱਜ ਸੁਰੱਖਿਅਤ ਸਮਾਜ ਲਈ ਵਿਆਪਕ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ ਫਾਰ ਸੇਫ ਨੇਬਰਹੁੱਡ) ਦੀ ਖ਼ੁਦ ਅਗਵਾਈ ਕੀਤੀ। ਇਸ ਦਾ ਉਦੇਸ਼ ਗਲੀ-ਮੁਹੱਲਿਆਂ ਵਿੱਚ ਵਧ ਰਹੇ ਸਨੈਚਿੰਗ, ਈਵ ਟੀਜ਼ਿੰਗ, ਚੋਰੀ ਵਰਗੇ ਅਪਰਾਧਾਂ ਨੂੰ ਠੱਲ੍ਹ ਪਾਉਣਾ ਹੈ। ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਨੀਲਾਂਬਰੀ ਜਗਦਲੇ ਅਤੇ ਐੱਸਐੱਸਪੀ ਦੀਪਕ ਪਾਰਿਕ ਨਾਲ ਮੁਹਾਲੀ ਦੀ ਜੂਹ ਵਿੱਚ ਬਲੌਂਗੀ ਵਿੱਚ ਚੈਕਿੰਗ ਕੀਤੀ। ਪਿੰਡ ਵਾਸੀਆਂ ਅਤੇ ਦੁਕਾਨਦਾਰਾਂ ਨਾਲ ਸਿੱਧੀ ਗੱਲ ਕਰ ਕੇ ਪੁਲੀਸ ਦੀ ਕਾਰਗੁਜ਼ਾਰੀ ਬਾਰੇ ਫੀਡਬੈਕ ਲਈ।
ਇਸ ਮੌਕੇ ਡੀਜੀਪੀ ਨੇ ਦੱਸਿਆ ਕਿ ਅੱਜ ਮੁਹਾਲੀ ਸਣੇ ਇੱਕੋ ਸਮੇਂ ਸੂਬੇ ਦੇ 28 ਪੁਲੀਸ ਜ਼ਿਲ੍ਹਿਆਂ ਵਿੱਚ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਕਾਸੋ ਅਪਰੇਸ਼ਨ ਚਲਾਇਆ ਗਿਆ। ਡੀਜੀਪੀ ਨੇ ਕਿਹਾ ਕਿ ਇਸ ਅਪਰੇਸ਼ਨ ਤਹਿਤ ਕਰਾਈਮ ਪੈਟਰਨਾਂ, ਹੌਟਸਪੌਟਸ ਦੀ ਪਛਾਣ ਕਰਨ ਅਤੇ ਅਪਰਾਧਿਕ ਪ੍ਰੋਫਾਈਲਾਂ ਨੂੰ ਡੂੰਘਾਈ ਨਾਲ ਸਮਝਣ ਲਈ ਅਪਰਾਧਿਕ ਡਾਟੇ ਦਾ ਵਿਸ਼ਲੇਸ਼ਣ ਕੀਤਾ ਜਾਂਦਾ ਹੈ।
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਪੁਲੀਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਆਲੇ ਦੁਆਲੇ ਦੀਆਂ ਬਸਤੀਆਂ, ਪਿੰਡਾਂ, ਸ਼ਹਿਰਾਂ ਤੇ ਅੰਤਰਰਾਜੀ ਨਾਕਿਆਂ ’ਤੇ ਵਿਸੇਸ਼ ਅਭਿਆਨ ਚਲਾ ਕੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਅਪਰੇਸ਼ਨ ਚਲਾਇਆ ਗਿਆ। ਡੀਐੱਸਪੀ ਅਜੇ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਗੰਭੀਰਪੁਰ ਤੇ ਮਜਾਰੀ ਖੱਡ ਵਿੱਚੋਂ 200-200 ਲਿਟਰ ਲਾਹਨ ਦੇ ਦੋ ਡਰੱਮ ਜ਼ਬਤ ਕੀਤੇ ਗਏ। ਦੋਸ਼ੀਆਂ ਵਿਰੁੱਧ ਆਨੰਦਪੁਰ ਸਾਹਿਬ ਵਿੱਚ ਕੇਸ ਦਰਜ ਲਿਆ ਗਿਆ ਹੈ ਤੇ ਲਾਹਣ ਨਸ਼ਟ ਕਰ ਦਿੱਤਾ ਗਿਆ।
ਮੋਰਿੰਡਾ (ਸੰਜੀਵ ਤੇਜਪਾਲ): ਮੋਰਿੰਡਾ ਪੁਲੀਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ‘ਕੋਰਡੇਨ ਐਂਡ ਸਰਚ ਆਪ੍ਰੇਸ਼ਨ’ ( ਕਾਸੋ) ਅਧੀਨ ਮੋਰਿੰਡਾ ਦੇ ਬੱਸ ਸਟੈਂਡ ਤੇ ਸ਼ਹਿਰ ਦੇ ਵਾਰਡ ਨੰਬਰ 10 ਤੇ ਸੰਤ ਨਗਰ ਵਿੱਚ ਸ਼ੱਕੀਆਂ ਦੀ ਤਲਾਸ਼ੀ ਕੀਤੀ ਗਈ ਹੈ। ਐੱਸਪੀ (ਡੀ) ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਐੱਸਐੱਚਓ ਇੰਸਪੈਕਟਰ ਸੁਨੀਲ ਕੁਮਾਰ ਸਿੰਘ ਤੇ ਐੱਸਐੱਚਓ ਮੋਰਿੰਡਾ ਸਦਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ਇਸ ਅਪਰੇਸ਼ਨ ਤਹਿਤ ਚੈਕਿੰਗ ਕੀਤੀ ਗਈ। ਇਸੇ ਦੌਰਾਨ ਡੀਐੱਸਪੀ ਮੋਰਿੰਡਾ ਜਤਿੰਦਰ ਪਾਲ ਸਿੰਘ ਮੱਲੀ ਨੇ ਸ਼ਰਾਰਤੀ ਅਨਸਰਾਂ ਤੇ ਤਸਕਰਾਂ ਨੂੰ ਇਹ ਧੰਦਾ ਛੱਡਣ ਦੀ ਚਿਤਾਵਨੀ ਦਿੱਤੀ।

Advertisement

ਪੁਲੀਸ ਨੇ ਰੂਪਨਗਰ ਵਿੱਚ ਚਲਾਈ ਚੈਕਿੰਗ ਮੁਹਿੰਮ

ਤਲਾਸ਼ੀ ਮੁਹਿੰਮ ਦੀ ਅਗਵਾਈ ਕਰਦੇ ਹੋਏ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ।

ਰੂਪਨਗਰ (ਜਗਮੋਹਨ ਸਿੰਘ): ਇੱਥੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ’ਚ ਸਦਾਬਰਤ ਕਾਲੋਨੀ ਵਿੱਚ ‘ਕਾਸੋ’ ਅਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪਹਿਲੀ ਜਨਵਰੀ 2024 ਤੋਂ ਹੁਣ ਤੱਕ ਐਨਡੀਪੀਐਸ ਐਕਟ ਅਧੀਨ 126 ਮਾਮਲੇ ਦਰਜ ਕਰ ਕੇ 180 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਇਸ ਮੌਕੇ ਕਪਤਾਨ ਪੁਲੀਸ ਰਾਜਪਾਲ ਸਿੰਘ ਹੁੰਦਲ, ਡੀਐੱਸਪੀ ਕਰਾਈਮ ਮਨਵੀਰ ਸਿੰਘ ਬਾਜਵਾ, ਡੀਐੱਸਪੀ ਸਦਰ ਥਾਣਾ ਰੂਪਨਗਰ ਰਾਜਪਾਲ ਸਿੰਘ, ਡੀਐੱਸਪੀ ਜਸ਼ਨਦੀਪ ਸਿੰਘ, ਐਸਐੱਚਓ ਪਵਨ ਚੌਧਰੀ, ਐੱਸਐੱਚਓ ਹਰਕੀਰਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

140 ਕੇਸ ਦਰਜ ਅਤੇ ਸ਼ੱਕੀਆਂ ਦੀ ਜਾਂਚ ਕੀਤੀ

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ 1500 ਤੋਂ ਵੱਧ ਪੁਲੀਸ ਟੀਮਾਂ ਨੇ ਪੰਜਾਬ ਭਰ ਵਿੱਚ ਅਪਰਾਧਿਕ ਹੌਟਸਪਾਟਾਂ ’ਤੇ ਕਾਸੋ ਅਪਰੇਸ਼ਨ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਅਪਰਾਧ ਦੇ ਸਾਰੇ ਹੌਟਸਪੌਟਸ ਅਤੇ ਆਲੇ-ਦੁਆਲੇ 236 ਮਜ਼ਬੂਤ ਨਾਕੇ ਵੀ ਲਗਾਏ ਗਏ। ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ ਨੇ 140 ਪਰਚੇ ਦਰਜ ਕੀਤੇ ਹਨ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

Advertisement

Advertisement