ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਰਮ ਪ੍ਰਚਾਰ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

08:53 AM Apr 25, 2024 IST
ਧਾਰਮਿਕ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਕੂਲ ਦੇ ਅਧਿਆਪਕਾਂ ਨਾਲ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਘਨੌਲੀ, 24 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰ ਸਾਲ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਸੈਸ਼ਨ 2023-24 ਦਾ ਨਤੀਜਾ ਐਲਾਨ ਦਿੱਤਾ ਹੈ।
ਇਸ ਸਬੰਧੀ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਪਬਲਿਕ ਹਾਈ ਸਕੂਲ ਨੰਗਲ ਸਰਸਾ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕੰਮ ਕਰ ਰਹੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ ਅਤੇ ਇਸ ਵਾਰ ਲਈ ਪ੍ਰੀਖਿਆ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ। ਐਲਾਨੇ ਨਤੀਜੇ ਮੁਤਾਬਕ ਇਸ ਵਾਰ ਉਨ੍ਹਾਂ ਦੇ ਸਕੂਲ ਦੇ ਤਿੰਨ ਵਿਦਿਆਰਥੀ ਇਸ਼ਪ੍ਰੀਤ ਸਿੰਘ ਜਮਾਤ ਸੱਤਵੀਂ, ਮਨਜੋਤ ਕੌਰ ਜਮਾਤ ਸੱਤਵੀਂ ਅਤੇ ਸਾਹਿਬਦੀਪ ਕੌਰ ਜਮਾਤ ਅੱਠਵੀਂ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕਰ ਕੇ ਵਜ਼ੀਫਾ ਪ੍ਰਾਪਤ ਕਰਨ ਅਤੇ 15 ਵਿਦਿਆਰਥੀ ਤਗ਼ਮੇ ਪ੍ਰਾਪਤ ਕਰਨ ਦੇ ਹੱਕਦਾਰ ਬਣੇ ਹਨ। ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਧਾਰਮਿਕ ਪ੍ਰੀਖਿਆ ਵਿੱਚ ਪ੍ਰਾਪਤੀਆਂ ਕਰਨ ਵਾਲੇ ਇਨ੍ਹਾਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਵਜ਼ੀਫਾ ਤੇ ਤਗ਼ਮੇ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਧਾਰਮਿਕ ਅਧਿਆਪਕਾ ਸੰਤੋਸ਼ ਕੌਰ ਤੇ ਸਕੂਲ ਦੇ ਹੋਰ ਅਧਿਆਪਕ ਵੀ ਹਾਜ਼ਰ ਸਨ।

Advertisement

Advertisement
Advertisement