ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੱਟ ਤਨਖਾਹ ਮਿਲਣ ਤੋਂ ਖ਼ਫ਼ਾ ਸਫ਼ਾਈ ਸੇਵਕਾਂ ਦਾ ਧਰਨਾ ਜਾਰੀ

07:16 AM Apr 18, 2024 IST
ਸਿਵਲ ਹਸਪਤਾਲ ਵਿੱਚ ਧਰਨਾ ਦਿੰਦੇ ਹੋਏ ਸਫ਼ਾਈ ਸੇਵਕ। ਫੋਟੋ:ਰਾਣੂ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 17 ਅਪਰੈਲ
ਇੱਥੇ ਸਰਕਾਰੀ ਹਸਪਤਾਲ ਦੇ ਸਫ਼ਾਈ ਸੇਵਕਾਂ ਵੱਲੋਂ ਰੋਸ ਧਰਨਾ ਦੇਣ ਦੇ ਬਾਵਜੂਦ ਠੇਕੇਦਾਰ ਵੱਲੋਂ ਮਾਰਚ ਮਹੀਨੇ ਦੀ ਤਨਖ਼ਾਹ ਮੁੜ ਡੀਸੀ ਰੇਟਾਂ ਤੋਂ ਘੱਟ ਤਨਖ਼ਾਹ ਪਾਈ ਗਈ ਹੈ। ਇਸ ਦੇ ਰੋਸ ਵਜੋਂ ਸਫ਼ਾਈ ਸੇਵਕਾਂ ਵੱਲੋਂ ਅੱਜ ਦੂਸਰੇ ਦਿਨ ਵੀ ਧਰਨਾ ਜਾਰੀ ਰਿਹਾ।
ਧਰਨੇ ਨੂੰ ਸੰਬੋਧਨ ਕਰਦਿਆਂ ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸਕੱਤਰ ਜਨਰਲ ਰਣਜੀਤ ਸਿੰਘ ਰਾਖਵਾਂ ਅਤੇ ਟਰੇਡ ਯੂਨੀਅਨ ਕੌਂਸਲ ਮਾਲੇਰਕੋਟਲਾ ਦੇ ਜਨਰਲ ਸਕੱਤਰ ਭਰਪੂਰ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਿਵਲ ਹਸਪਤਾਲ ਮਾਲੇਰਕੋਟਲਾ ਦੇ ਆਊਟਸੋਰਸ ਸਫ਼ਾਈ ਸੇਵਕਾਂ ਨੂੰ ਲੰਮੇ ਸਮੇਂ ਤੋਂ ਠੇਕੇਦਾਰ ਵੱਲੋਂ ਡੀਸੀ ਰੇਟਾਂ ਤੋਂ ਘੱਟ ਤਨਖ਼ਾਹ ਦਿੱਤੀ ਜਾ ਰਹੀ ਹੈ ਅਤੇ ਅਕਸਰ ਲੇਟ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਧਰਨੇ ਦੇ ਬਾਵਜੂਦ ਮਾਰਚ ਮਹੀਨੇ ਦੀ ਤਨਖ਼ਾਹ ਵੀ ਪੂਰੀ ਨਹੀਂ ਦਿੱਤੀ ਗਈ ਜਿਸ ਦੇ ਰੋਸ ਸਫ਼ਾਈ ਸੇਵਕਾਂ ਵੱਲੋਂ ਵਜੋਂ ਅੱਜ ਦੂਸਰੇ ਦਿਨ ਵੀ ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ। ਆਗੂਆਂ ਕਿਹਾ ਕਿ ਠੇਕੇਦਾਰ ਵੱਲੋਂ ਕਈ ਕਰਮਚਾਰੀਆਂ ਨੂੰ ਤਨਖ਼ਾਹ ਬੈਂਕ ਰਾਹੀਂ ਦੇਣ ਦੀ ਬਜਾਏ ਨਕਦ ਦਿੱਤੀ ਜਾਂਦੀ ਹੈ, ਈ.ਪੀ.ਐਫ ਵੀ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ, ਸਫ਼ਾਈ ਲਈਂ ਲੋੜੀਂਦਾ ਸਾਮਾਨ ਵੀ ਮੁਹੱਈਆ ਨਹੀਂ ਕਰਵਾਇਆ ਜਾਂਦਾ। ਸਫ਼ਾਈ ਕਰਮਚਾਰੀਆਂ ਵੱਲੋਂ ਕਈ ਵਾਰ ਸਾਰਾ ਮਾਮਲਾ ਐੱਸਐੱਮਓ ਡਾ. ਜਗਜੀਤ ਸਿੰਘ ਦੇ ਧਿਆਨ ’ਚ ਲਿਆਉਣ ਦੇ ਬਾਵਜੂਦ ਮਸਲੇ ਦਾ ਹੱਲ ਨਹੀਂ ਕੀਤਾ ਗਿਆ। ਆਗੂਆਂ ਕਿਹਾ ਕਿ ਜੇਕਰ ਐੱਸਐੱਮਓ ਨੇ ਕਰਮਚਾਰੀਆਂ ਦੀਆਂ ਮੰਗਾਂ ਦਾ ਤੁਰੰਤ ਗੱਲਬਾਤ ਰਾਹੀਂ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Advertisement

Advertisement
Advertisement